ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਗਰੂਰ ਵਿੱਚ ਅਰੋੜਾ ਤੇ ਪਟਿਆਲਾ ’ਚ ਈਟੀਓ ਨੇ ਤਿਰੰਗਾ ਲਹਿਰਾਇਆ

ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਵੱਖ-ਵੱਖ ਖੇਤਰਾਂ ’ਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਸੰਗਰੂਰ ’ਚ ਪਰੇਡ ਦਾ ਨਿਰੀਖਣ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ।
Advertisement

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਪੁਲੀਸ ਲਾਈਨ ਖੇਡ ਸਟੇਡੀਅਮ ਵਿੱਚ ਹੋਇਆ। ਇਸ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਅਤੇ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲਾਂ ਦੀ ਵੰਡ ਕੀਤੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼ ਅਤੇ ਵੱਖੋ ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਰੋੜਾ ਨੇ ਲਾਇਨਜ਼ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ ਤੇ ਖ਼ੂਨ ਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਸੰਜੀਵ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਮਾਗਮ ’ਚ ਡੀਜੀਪੀ ਡਾ. ਨਰੇਸ਼ ਕੁਮਾਰ ਅਰੋੜਾ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਐੱਸਐੱਸਪੀ ਸਰਤਾਜ ਸਿੰਘ ਚਾਹਲ, ਏਡੀਸੀ ਅਮਿਤ ਬੈਂਬੀ, ਏਡੀਸੀ ਸੁਖਚੈਨ ਸਿੰਘ ਪਾਪੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸ਼ਹਿਰ ਵਾਸੀ ਮੌਜੂਦ ਸਨ।

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ।

Advertisement

ਇਸ ਮੌਕੇ ਈਟੀਓ ਨੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ‘ਆਪ’ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸੂਬਾ ਬੁਲਾਰੇ ਬਲਤੇਜ ਪੰਨੂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਡੀਆਈਜੀ ਕੁਲਦੀਪ ਚਾਹਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਵਰੁਣ ਸ਼ਰਮਾ ਮੌਜੂਦ ਸਨ। ਆਪਣੇ ਸੰਦੇਸ਼ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ ਤੇ ਵੱਖ-ਵੱਖ ਲਹਿਰਾਂ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।

ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ ’ਚ 35 ਅਸਥਾਨਾਂ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਤਜਵੀਜ਼ ਤਿਆਰ ਕੀਤੀ ਹੈ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਵੱਲੋਂ 3.50 ਲੱਖ ਬੂਟੇ ਲਾਉਣ ਸਮੇਤ 52 ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ ਸਥਾਪਤ ਕੀਤੇ ਜਾਣਗੇ। ਬਿਜਲੀ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਹੀ ਨਵੀਆਂ ਲਾਈਨਾਂ, ਟਰਾਂਸਫਾਰਮਰਾਂ ਤੇ ਹੋਰ ਬਿਜਲੀ ਸੁਧਾਰਾਂ ਲਈ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੰਤਰੀ ਈਟੀਓ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ. ਵਰੁਣ ਸ਼ਰਮਾ ਨੇ ਹਰਭਜਨ ਸਿੰਘ ਈਟੀਓ ਨੂੰ ਸਨਮਾਨਤ ਕੀਤਾ।

Advertisement