ਪਰਾਲੀ ਸਾਂਭਣ ਦੇ ਪ੍ਰਬੰਧ ਸਿਰਫ਼ ਬਿਆਨਬਾਜ਼ੀ ਤੱਕ ਸੀਮਤ: ਮੂਨਕ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੇ ਜਨਰਲ ਸਕੱਤਰ ਰਿੰਕੂ ਮੂਣਕ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧ ਲਈ ਪੁਲੀਸ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਂਦਾ ਹੈ ਤਾਂ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੇ ਜਨਰਲ ਸਕੱਤਰ ਰਿੰਕੂ ਮੂਣਕ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧ ਲਈ ਪੁਲੀਸ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਂਦਾ ਹੈ ਤਾਂ ਉਸ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਰਾਲੀ ਨੂੰ ਸਾਂਭਣ ਦਾ ਵਧੀਆ ਪੁਖਤਾ ਪ੍ਰਬੰਧ ਕਰੇ ਤਾਂ ਕੋਈ ਵੀ ਕਿਸਾਨ ਅੱਗ ਨਾ ਲਾਵੇ ਪਰ ਸਰਕਾਰ ਦੇ ਪਰਾਲੀ ਸਾਂਭਣ ਦੇ ਦਾਅਵੇ ਹਰ ਸਾਲ ਦੀ ਬਿਲਕੁਲ ਖੋਖਲੇ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਮਸ਼ੀਨਾਂ ਦਾ ਕੋਈ ਪ੍ਰਬੰਧ ਹੈ ਤੇ ਜੇਕਰ ਹੈ ਵੀ ਤਾਂ ਲੋੜ ਅਨੁਸਾਰ ਬਹੁਤ ਜ਼ਿਆਦਾ ਘੱਟ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਪਰਾਲੀ ਨੂੰ ਸਾਂਭਣ ਦਾ ਕੋਈ ਪੱਕਾ ਪ੍ਰਬੰਧ ਨਹੀਂ ਕਰਦੀ ਤਾਂ ਕਿਸਾਨਾਂ ਵੱਲੋਂ ਇਸ ਨੂੰ ਅੱਗ ਲਾਉਣ ’ਤੇ ਪੁਲੀਸ ਵੱਲੋਂ ਕੇਸ ਦਰਜ ਕਰਨ ਦਾ ਉਗਰਾਹਾਂ ਜਥੇਬੰਦੀ ਡੱਟ ਕੇ ਵਿਰੋਧ ਕਰੇਗੀ ਤੇ ਕਿਸਾਨਾਂ ਨਾਲ ਖੜ੍ਹੇਗੀ। ਇਸ ਮੌਕੇ ਪਿੰਡ ਇਕਾਈ ਪ੍ਰਧਾਨ ਸੁਬੈਗ ਸਿੰਘ ਤੇ ਪਿੰਡ ਇਕਾਈ ਮੈਂਬਰ ਸੋਨੀ ਸਿੰਘ, ਕਾਲਾ ਸਿੰਘ, ਅੰਗਰੇਜ਼ ਸਿੰਘ, ਪੰਮੀ ਰਾਓ ਤੇ ਰਮੇਸ਼ ਕੁਮਾਰ ਵੀ ਹਾਜ਼ਰ ਸਨ।
Advertisement
Advertisement