ਲੜਾਈ ਕਰਨ ਦੇ ਦੋਸ਼ ਹੇਠ ਕਾਬੂ
ਭਵਾਨੀਗੜ੍ਹ: ਇੱਥੇ ਅਨਾਜ ਮੰਡੀ ਵਿੱਚ ਹਥਿਆਰਾਂ ਨਾਲ ਲੈਸ ਹੋ ਕੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇੱਕ ਦਰਜਨ ਤੋਂ ਵਧੇਰੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਪੁਲੀਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਥਾਣਾ ਭਵਾਨੀਗੜ੍ਹ ਦੇ ਇੰਚਾਰਜ ਗੁਰਨਾਮ ਸਿੰਘ...
Advertisement
ਭਵਾਨੀਗੜ੍ਹ:
ਇੱਥੇ ਅਨਾਜ ਮੰਡੀ ਵਿੱਚ ਹਥਿਆਰਾਂ ਨਾਲ ਲੈਸ ਹੋ ਕੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇੱਕ ਦਰਜਨ ਤੋਂ ਵਧੇਰੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਪੁਲੀਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਥਾਣਾ ਭਵਾਨੀਗੜ੍ਹ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਏਐੱਸਆਈ ਚਮਕੌਰ ਸਿੰਘ ਅਤੇ ਪੁਲੀਸ ਮੁਲਾਜ਼ਮਾਂ ਨੇ ਗੁਰਬੀਰ ਸਿੰਘ ਉਰਫ਼ ਬਿੱਲਾ, ਸਿਕੰਦਰ ਸਿੰਘ ਉਰਫ਼ ਜਾਨੀ, ਸੁਖਰਾਜ ਸਿੰਘ ਉਰਫ਼ ਸੁੱਖ ਸਮੇਤ ਹੋਰ 8-10 ਅਣਪਛਾਤੇ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਿਸੇ ਦੂਜੀ ਧਿਰ ਨਾਲ ਲੜਾਈ ਕਰ ਕੇ ਦੰਗਾ-ਫਸਾਦ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ। ਇਨ੍ਹਾਂ ਦਾ ਇੱਕ ਸਾਥੀ ਦਵਿੰਦਰ ਡੈਬੀ ਮਾਝੀ ਮੌਕੇ ਤੋਂ ਫ਼ਰਾਰ ਹੋ ਗਿਆ। ਇਸੇ ਦੌਰਾਨ ਪੁਲੀਸ ਨੇ ਕਾਕੜਾ ਰੋਡ ’ਤੇ ਨਾਕਾਬੰਦੀ ਕਰ ਕੇ ਅਮਨੀ ਵਾਸੀ ਹੰਢਿਆਇਆ ਹਾਲ ਆਬਾਦ ਜੌਲੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement
×