ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕਾਬੂ

ਪੱਤਰ ਪ੍ਰੇਰਕ ਲਹਿਰਾਗਾਗਾ, 16 ਜੂਨ ਇੱਥੋਂ ਨੇੜਲੇ ਇਲਾਕੇ ਵਿਚ ਅੱਠ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋੋਸ਼ ਹੇਠ ਇਕ ਜਣੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿੰਡ ਭਾਈ ਕੀ ਪਿਸ਼ੌਰ ਵਿਚ ਨੌਜਵਾਨ ਵੱਲੋਂ ਬੱਚੀ ਨਾਲ ਕਥਿਤ ਜਬਰ ਜਨਾਹ ਕੀਤਾ...
Advertisement

ਪੱਤਰ ਪ੍ਰੇਰਕ

ਲਹਿਰਾਗਾਗਾ, 16 ਜੂਨ

Advertisement

ਇੱਥੋਂ ਨੇੜਲੇ ਇਲਾਕੇ ਵਿਚ ਅੱਠ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋੋਸ਼ ਹੇਠ ਇਕ ਜਣੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿੰਡ ਭਾਈ ਕੀ ਪਿਸ਼ੌਰ ਵਿਚ ਨੌਜਵਾਨ ਵੱਲੋਂ ਬੱਚੀ ਨਾਲ ਕਥਿਤ ਜਬਰ ਜਨਾਹ ਕੀਤਾ ਗਿਆ। ਪੁਲੀਸ ਨੇ ਮੁਸਤੈਦੀ ਦਿਖਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੜਕੀ ਦੇ ਪਰਿਵਾਰ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਲੜਕੀ ਨੂੰ ਡਾਕਟਰੀ ਜਾਂਚ ਲਈ ਭੇਜਿਆ ਗਿਆ ਹੈ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਲੋਕਾਂ ਅਨੁਸਾਰ ਪਿੰਡ ਨਾਲ ਬਾਬਾ ਸਿੱਧ ’ਤੇ ਪਰਿਵਾਰ ਮੱਥਾ ਟੇਕਣ ਗਿਆ ਸੀ ਅਤੇ ਬੱਚੀ ਇਕੱਲੀ ਸੀ ਤੇ ਨੌਜਵਾਨ ਘਰ ਵਿੱਚ ਜਬਰੀ ਦਾਖਲ ਹੋਇਆ। ਸਥਾਨਕ ਪ੍ਰਸ਼ਾਸਨ ਅਤੇ ਪੁਲੀਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪੀੜਤ ਨੂੰ ਇਨਸਾਫ ਮਿਲੇ।

 

Advertisement