10 ਕਿਲੋ ਭੁੱਕੀ ਸਣੇ ਗ੍ਰਿਫ਼ਤਾਰ
ਸੀ.ਆਈ.ਏ. ਸਟਾਫ ਸਮਾਣਾ ਨੇ ਇੱਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਨਸ਼ਾ ਤਸਕਰੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ ਹੈ। ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ...
Advertisement
ਸੀ.ਆਈ.ਏ. ਸਟਾਫ ਸਮਾਣਾ ਨੇ ਇੱਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਨਸ਼ਾ ਤਸਕਰੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ ਹੈ। ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਿੰਡ ਮਰੋੜੀ ਵਿੱਚ ਗਸ਼ਤ ਦੌਰਾਨ ਉੱਧਰੋਂ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਦੋਂ ਉਸ ਦੇ ਸਿਰ ’ਤੇ ਰੱਖੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 10 ਕਿਲੋ ਭੁੱਕੀ ਪੋਸਤ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
Advertisement
Advertisement