ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ
ਪੀਪੀ ਵਰਮਾ ਪੰਚਕੂਲਾ, 12 ਮਾਰਚ ਪੰਚਕੂਲਾ ਦੀ ਕ੍ਰਾਈਮ ਬ੍ਰਾਂਚ ਸੈਕਟਰ 26 ਦੀ ਟੀਮ ਨੇ ਇੱਕ ਵਿਅਕਤੀ ਨੂੰ ਇੱਕ ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਸਵਰੂਪ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਨੇ ਛੇ ਦਿਨ ਦੇ ਰਿਮਾਂਡ...
Advertisement
ਪੀਪੀ ਵਰਮਾ
ਪੰਚਕੂਲਾ, 12 ਮਾਰਚ
Advertisement
ਪੰਚਕੂਲਾ ਦੀ ਕ੍ਰਾਈਮ ਬ੍ਰਾਂਚ ਸੈਕਟਰ 26 ਦੀ ਟੀਮ ਨੇ ਇੱਕ ਵਿਅਕਤੀ ਨੂੰ ਇੱਕ ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਸਵਰੂਪ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਨੇ ਛੇ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਅਪਰਾਧ ਸ਼ਾਖਾ ਨੇ ਦੂਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਟੀਮ ਤਾਇਨਾਤ ਕੀਤੀ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਨੌਜਵਾਨ ਅਫੀਮ ਵੇਚਣ ਦਾ ਕੰਮ ਕਰਦਾ ਹੈ। ਉਹ ਸੇਬ ਮੰਡੀ ਸੈਕਟਰ-21 ਤੋਂ ਅੱਗੇ ਜ਼ੀਰਕਪੁਰ-ਕਾਲਕਾ ਮੁੱਖ ਮਾਰਗ ’ਤੇ ਕਿਸੇ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
