ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
ਪੱਤਰ ਪ੍ਰੇਰਕ ਲਹਿਰਾਗਾਗਾ, 22 ਅਕਤੂਬਰ ਥਾਣਾ ਛਾਜਲੀ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਨੇ ਦੱਸਿਆ ਕਿ ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਗੋਬਿੰਦਗੜ੍ਹ ਜੇਜੀਆ ਜਾ ਰਹੇ...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਕਤੂਬਰ
Advertisement
ਥਾਣਾ ਛਾਜਲੀ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਨੇ ਦੱਸਿਆ ਕਿ ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਗੋਬਿੰਦਗੜ੍ਹ ਜੇਜੀਆ ਜਾ ਰਹੇ ਸੀ।
ਜਦੋਂ ਪੁਲੀਸ ਪਾਰਟੀ ਨਹਿਰੀ ਖਾਲ ਦੇ ਪੁਲ ਗੋਬਿੰਦਗੜ੍ਹ ਜੇਜੀਆ ਪੁੱਜੇ ਤਾਂ ਦੋ ਸ਼ੱਕੀ ਨੌਜਵਾਨ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ। ਇਸ ’ਤੇ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕੀਤਾ। ਇਨ੍ਹਾਂ ਦੀ ਪਛਾਣ ਪ੍ਰਵੀਨ ਸ਼ਰਮਾ ਉਰਫ ਪੀਨਾ ਵਾਸੀ ਰੋਜਾਂ ਪੱਤੀ ਛਾਜਲੀ ਅਤੇ ਕੁਲਵਿੰਦਰ ਸਿੰਘ ਉਰਫ ਵਿੱਕੀ ਵਾਸੀ ਨੇੜੇ ਰੇਲਵੇ ਸਟੇਸ਼ਨ ਛਾਜਲੀ ਥਾਣਾ ਛਾਜਲੀ ਵਜੋਂ ਹੋਈ। ਇਨ੍ਹਾਂ ਦੀ ਤਲਾਸ਼ੀ ਦੌਰਾਨ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
×