ਹੈਰੋਇਨ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ ਲਹਿਰਾਗਾਗਾ, 5 ਜੁਲਾਈ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਹੈਰੋਇਨ ਸਣੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਲਹਿਰਾਗਾਗਾ ਥਾਣੇ ਦੇ ਮੁਖੀ ਹਰਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਕਾਲੀਆ ਤੋਂ ਜਾਖਲ ਵੱਲ ਆ ਰਹੇ ਇੱਕ ਸ਼ੱਕੀ...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 5 ਜੁਲਾਈ
Advertisement
ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਹੈਰੋਇਨ ਸਣੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਲਹਿਰਾਗਾਗਾ ਥਾਣੇ ਦੇ ਮੁਖੀ ਹਰਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਕਾਲੀਆ ਤੋਂ ਜਾਖਲ ਵੱਲ ਆ ਰਹੇ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ। ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਲਾਲ ਚੰਦ ਉਰਫ ਮੰਗੂ ਪੁੱਤਰ ਰਾਜ ਕੁਮਾਰ ਵਾਸੀ ਭੁਟਾਲ ਕਲਾਂ ਥਾਣਾ ਲਹਿਰਾਗਾਗਾ ਵਜੋਂ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁਲਜ਼ਮ ਤੋਂ ਤਸਕਰ ਦਾ ਪਤਾ ਲਗਾਉਣ ਲਈ ਪੁੱਛ ਪੜਤਾਲ ਕਰ ਰਹੀ ਹੈ।
Advertisement
×