ਡੇਢ ਕਿਲੋ ਅਫੀਮ ਸਣੇ ਗ੍ਰਿਫ਼ਤਾਰ
ਸੀ ਆਈ ਏ ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਨਾਰਦਨ ਬਾਈਪਾਸ ਤੋਂ ਇੱਕ ਵਿਅਕਤੀ ਨੂੰ ਡੇਢ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ ਐੱਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ...
Advertisement
ਸੀ ਆਈ ਏ ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਨਾਰਦਨ ਬਾਈਪਾਸ ਤੋਂ ਇੱਕ ਵਿਅਕਤੀ ਨੂੰ ਡੇਢ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ ਐੱਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੱਤਪਾਲ ਸਿੰਘ (ਵਾਸੀ ਪਾਤੜਾਂ) ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਥਾਣਾ ਪਸਿਆਣਾ ਦੇ ਇਲਾਕੇ ਵਿੱਚੋਂ ਹੋਣ ਕਰ ਕੇ ਮੁਲਜ਼ਮ ਖ਼ਿਲਾਫ਼ ਪਸਿਆਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਅਫ਼ੀਮ ਦੇ ਮੁੱਖ ਸਰੋਤ ਅਤੇ ਸਪਲਾਈ ਚੇਨ ਦਾ ਪਤਾ ਲਗਾਇਆ ਜਾ ਸਕੇ।
Advertisement
Advertisement
×

