ਮੰਡੀ ’ਚ ਬਾਸਮਤੀ ਦੀ ਆਮਦ ਅਤੇ ਖ਼ਰੀਦ ਸ਼ੁਰੂ

ਮੰਡੀ ’ਚ ਬਾਸਮਤੀ ਦੀ ਆਮਦ ਅਤੇ ਖ਼ਰੀਦ ਸ਼ੁਰੂ

ਮਾਰਕਿਟ ਕਮੇਟੀ ਦੇ ਚੇਅਰਮੈਨ ਮੁਹੰਮਦ ਇਕਬਾਲ ਲਾਲਾ, ਬਾਸਮਤੀ 1509 ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 21 ਸਤੰਬਰ

ਇਥੇ ਨਵੀਂ ਦਾਣਾ ਮੰਡੀ ਵਿੱਚ ਬਾਸਮਤੀ- 1509 ਦੀ ਆਮਦ ਸ਼ੁਰੂ ਹੋ ਗਈ, ਜਿਸ ਦੀ ਅੱਜ ਮਾਰਕਿਟ ਕਮੇਟੀ ਦੇ ਚੇਅਰਮੈਨ ਮੁਹੰਮਦ ਇਕਬਾਲ ਲਾਲਾ ਨੇ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਸ੍ਰੀ ਲਾਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਦਿਸ਼ਾ ਨਿਰਦਸ਼ਾਂ ਕਿ ਕਿਸਾਨਾਂ ਨੂੰ ਮੰਡੀ ’ਚ ਝੋਨੇ ਦੀ ਜਿਣਸ ਦੀ ਵਿਕਰੀ ਵਿੱਚ ਕੋਈ ਦਿੱਕਤ ਨਾ ਆਵੇ, ਨੂੰ ਮੁੱਖ ਰੱਖ ਕੇ ਬਾਸਮਤੀ-1509 ਦੀ ਖ਼ਰੀਦ ਸ਼ੁਰੂ ਕਰਵਾਈ ਗਈ ਹੈ। ਮੰਡੀ ਵਿੱਚ ਖ਼ਰੀਦ ਦੇ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦਾਣਾ ਮੰਡੀ ਵਿੱਚ ਫੜ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਾਣਾ ਮੰਡੀ ਵਿੱਚ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਜਿਦ ਗੋਰਾ ਨੇ ਦੱਸਿਆ ਕਿ ਮੰਡੀ ਵਿੱਚ ਅੱਜ ਬਾਸਮਤੀ-1509 ਕਿਸਮ ਦੀ ਵਿਕਰੀ 1900 ਤੋਂ 2200 ਰੁਪਏ ਪ੍ਰਤੀ ਕੁਇੰਟਲ ਹੋਈ ਹੈ।

ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਕਰਮਜੀਤ ਸਿੰਘ ਭੂਦਨ, ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਗੁਰਮੀਤ ਸਿੰਘ ਤੋਂ ਇਲਾਵਾ ਆੜ੍ਹਤੀਆ ਪ੍ਰਵੇਜ਼ ਅਖ਼ਤਰ, ਨਛੱਤਰ ਸਿੰਘ ਭੂਦਨ, ਚੌਧਰੀ ਸੱਬੀਰ ਅਬਦਾਲੀ, ਕਰਮ ਚੰਦ, ਜਗਦੀਸ਼ ਸਿੰਘ, ਪਿੰਕੂ ਸਿੰਗਲਾ, ਨਸੀਮ ਕਾਜ਼ੀ, ਸਮਰ ਸ਼ਾਹੀ, ਅਤੁੱਲ ਸਿੰਗਲਾ, ਬੰਟੀ, ਅਭੈ ਕੁਮਾਰ ਜੈਨ, ਦਾਨਿਸ਼, ਸ਼ਹਿਬਾਜ਼, ਸੋਨੂ ਤੋਂ ਇਲਾਵਾ ਮੰਡੀ ਸੁਪਰਵਾਈਜਰ ਦਿਲਸ਼ਾਦ, ਮਹਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

ਖੇਤੀ ਬਿੱਲ ਪਾਸ ਕਰਨ ਦੀ ਨਿਖੇਧੀ

ਲਹਿਰਾਗਾਗਾ (ਪੱਤਰ ਪ੍ਰ੍ਰੇਰਕ) ਕਾਂਗਰਸ ਦੇ ਸੀਨੀਅਰ ਆਗੂ ਭਾਰਤੀ ਖਾਦ ਨਿਗਮ ਦੇ ਸਾਬਕਾ ਡਾਇਰੈਕਟਰ ਬਿਰਜ ਲਾਲ ਗਰਗ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਿਤ ਦੋ ਬਿੱਲ ਪਾਸ ਕਰਨਾ ਵਪਾਰੀ ਵਰਗ, ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਸ਼ਰ੍ਹੇਆਮ ਧੱਕੇਸ਼ਾਹੀ ਹੈ। ਕਾਂਗਰਸੀ ਆਗੂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਿਰਫ਼ ਸਿਆਸੀ ਲਾਹਾ ਲੈਣ ਦੀ ਵਿਉਂਤਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਸਿਰਫ਼ ਵੱਡੀਆਂ ਕੰਪਨੀਆਂ ਦੇ ਹਿੱਤਾਂ ਦੀ ਪੂਰਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨੀ ਸੀ ਤਾਂ ਇਹ ਅਸਤੀਫ਼ਾ ਦੋ ਮਹੀਨੇ ਪਹਿਲਾਂ ਦੇਣਾ ਬਣਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All