ਇੱਥੇ ਅਨਾਜ ਮੰਡੀ ਵਿਚ ਅੱਜ ਬਾਸਮਤੀ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ ਨੇ ਦੱਸਿਆ ਕਿ ਅੱਜ ਮੰਡੀ ਵਿੱਚ ਬਾਸਮਤੀ ਝੋਨੇ ਦੀਆਂ ਕੁੱਝ ਢੇਰੀਆਂ ਆਈਆਂ ਸਨ, ਜੋ ਅੱਜ ਹੀ ਵਿਕ ਗਈਆਂ ਹਨ। ਮੰਡੀ ਵਿੱਚ ਬਾਸਮਤੀ ਝੋਨਾ ਲੈ ਕੇ ਆਏ ਨੇੜਲੇ ਪਿੰਡ ਕਪਿਆਲ ਦੇ ਕਿਸਾਨ ਹਰਚੰਦ ਸਿੰਘ ਨੇ ਦੱਸਿਆ ਕਿ ਉਸ ਦਾ ਝੋਨਾ 3260 ਰੁਪਏ ਪ੍ਰਤੀ ਕੁਇੰਟਲ ਵਿਕ ਗਿਆ ਹੈ। ਚੇਅਰਮੈਨ ਜਗਸੀਰ ਸਿੰਘ ਝਨੇੜੀ ਨੇ ਦੱਸਿਆ ਕਿ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਕੀਤੇ ਗਏ ਹਨ।
Advertisement
Advertisement
×