ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰਾ

ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰਾ

ਸਰਕਾਰ ਦੀ ਅਰਥੀ ਫ਼ੂਕਦੇ ਹੋਏ ਮੁਲਾਜ਼ਮ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 23 ਨਵੰਬਰ

ਸੀਪੀਐੱਫ਼ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ 2004 ਤੋਂ ਬਾਅਦ ਭਰਤੀ ਹੋਏ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਦੀ ਚੁੱਪ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਅਰਥੀ ਚੁੱਕ ਕੇ ਮੁਲਾਜ਼ਮ ਰੋਸ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ ਜਿੱਥੇ ਆਵਾਜਾਈ ਠੱਪ ਕਰ ਕੇ ਅਰਥੀ ਫ਼ੂਕੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਅਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਕਿਹਾ ਕਿ ਯੂਨੀਅਨ ਦੀਆਂ ਸਰਕਾਰ ਦੇ ਕੈਬਨਿਟ ਮੰਤਰੀਆਂ ਨਾਲ ਹੋਈਆਂ ਕਈ ਮੀਟਿੰਗਾਂ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਚੁੱਪ ਧਾਰ ਕੇ ਬੈਠੀ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੂਬੇ ਨੂੰ ਆਰਥਿਕ ਸੰਕਟ ਵਿੱਚ ਘਿਰਿਆ ਦੱਸ ਰਹੇ ਹਨ ਜਦਕਿ ਯੂਨੀਅਨ ਵੱਲੋਂ ਬਹੁਤ ਵਾਰ ਸੁਝਾਅ ਦਿੱਤਾ ਗਿਆ ਹੈ ਕਿ ਜੇਕਰ ਸੀਪੀਐੱਫ਼ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਵਾਪਸ ਲਿਆਂਦਾ ਜਾਵੇ ਤਾਂ 7000 ਕਰੋੜ ਰੁਪਏ ਤੋਂ ਜ਼ਿਆਦਾ ਪੈਸਾ ਸੂਬਾ ਸਰਕਾਰ ਨੂੰ ਕੇਂਦਰੀ ਪੈਨਸ਼ਨ ਏਜੰਸੀ ਤੋਂ ਵਾਪਸ ਆਵੇਗਾ ਜਿਸ ਨਾਲ ਸੂਬਾ ਸਰਕਾਰ ਦਾ ਆਰਥਿਕ ਸੰਕਟ ਵੀ ਖ਼ਤਮ ਹੋ ਜਾਵੇਗਾ ਤੇ ਮੁਲਾਜ਼ਮਾਂ ਦੇ ਮਨ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਬਣੀ ਬੇਭਰੋਸਗੀ ਵੀ ਖ਼ਤਮ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਨੋਟੀਫਿਕੇਸ਼ਨਾਂ ਦੀ ਤਰ੍ਹਾਂ ਮੁਲਾਜ਼ਮਾਂ ’ਤੇ ਨਵੀਂ ਪੈਨਸ਼ਨ ਸਕੀਮ ਲਾਗੂ ਕਰ ਕੇ ਉਨ੍ਹਾਂ ਦਾ ਭਵਿੱਖ ਕਾਰਪੋਰੇਟ ਘਰਾਣਿਆਂ ਕੋਲ ਵੇਚ ਦਿੱਤਾ ਹੈ ਜਿਸ ਦਾ ਵਿਰੋਧ ਦੇਸ਼ ਭਰ ਦੇ ਲੱਖਾਂ ਕਰਮਚਾਰੀ ਕਰ ਰਹੇ ਹਨ। ਰੋਸ ਮੁਜ਼ਾਹਰੇ ਵਿਚ ਸੂਬਾਈ ਆਗੂ ਰਣਬੀਰ ਸਿੰਘ ਢੰਡੇ, ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਸੁਖਪਾਲ ਸਿੰਘ, ਬਲਾਕ ਦਿੜ੍ਹਬਾ ਦੇ ਪ੍ਰਧਾਨ ਰੁਪਿੰਦਰ ਸ਼ਰਮਾ, ਬਲਾਕ ਮੂਣਕ ਦੇ ਪ੍ਰਧਾਨ ਸਤੀਸ਼ ਕੁਮਾਰ, ਜ਼ਿਲ੍ਹਾ ਮੀਤ ਪ੍ਰਧਾਨ ਤਜਿੰਦਰ ਸਿੰਘ, ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਆਦਿ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਭਾਰੀ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All