ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਥ ਫੈਸਟੀਵਲ: ਆਰੀਅਨਜ਼ ਕਾਲਜ ਦੀ ਲੁੱਡੀ ਨੇ ਪਾਈ ਧਮਾਲ

ਗਰੁੱਪ ਚੇਅਰਮੈਨ ਵੱਲੋਂ ਵਿਦਿਆਰਥੀਆਂ ਨੂੰ ਵਧਾਈ
ਆਰੀਅਨਜ਼ ਕਾਲਜ ਦੀ ਲੁੱਡੀ ਟੀਮ ਨਾਲ ਪ੍ਰਬੰਧਕ।
Advertisement

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਰਾਜਪੁਰਾ ਦੀ ਲੁੱਡੀ ਟੀਮ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ ਆਰ ਐੱਸ ਪੀ ਟੀ ਯੂ), ਬਠਿੰਡਾ ਵੱਲੋਂ ਕਰਵਾਏ ਅੰਤਰ-ਜ਼ੋਨਲ ਯੂਥ ਫ਼ੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਜ਼ੋਨਾਂ ਅਤੇ ਕਾਲਜਾਂ ਤੋਂ ਆਈਆਂ ਟੀਮਾਂ ਦੇ ਵਿਰੁੱਧ ਮੁਕਾਬਲਾ ਕਰਦੇ ਹੋਏ ਆਰੀਅਨਜ਼ ਦੇ ਵਿਦਿਆਰਥੀਆਂ ਨੇ ਜੋਸ਼, ਊਰਜਾ ਤੇ ਸੱਭਿਆਚਾਰਕ ਮਨਮੋਹਕਤਾ ਨਾਲ ਭਰਪੂਰ ਪ੍ਰਦਰਸ਼ਨ ਕੀਤਾ।

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਰੀਅਨਜ਼ ਦੇ ਵਿਦਿਆਰਥੀ ਹਮੇਸ਼ਾ ਸੱਭਿਆਚਾਰਕ, ਤਕਨੀਕੀ ਅਤੇ ਸਾਹਿਤਕ ਗਤੀਵਿਧੀਆਂ ਵਿੱਚ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਪਿੱਛੇ ਵਿਦਿਆਰਥੀਆਂ ਅਤੇ ਸਭਿਆਚਾਰਕ ਵਿਭਾਗ ਦੀ ਮਿਹਨਤ ਤੇ ਰਚਣਾਤਮਿਕਤਾ ਦਾ ਮਹੱਤਵਪੂਰਨ ਯੋਗਦਾਨ ਹੈ, ਜੋ ਸੰਸਥਾ ਦੀ ਗੁਣਵੱਤਾ ਅਤੇ ਅਨੁਸ਼ਾਸਨ ਨੂੰ ਦਰਸਾਉਂਦਾ ਹੈ।

Advertisement

Advertisement
Show comments