ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਤਿਆਰੀਆਂ ’ਚ ਜੁਟਿਆ ਪ੍ਰਸ਼ਾਸਨ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਤਿਆਰੀਆਂ ’ਚ ਜੁਟਿਆ ਪ੍ਰਸ਼ਾਸਨ

ਗੁਰਦੀਪ ਸਿੰਘ ਲਾਲੀ

ਸੰਗਰੂਰ, 26 ਮਈ

ਭਾਰਤ ਚੋਣ ਕਮਿਸ਼ਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਐਲਾਨ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨ ਤਿਆਰੀਆਂ ’ਚ ਜੁਟ ਗਿਆ ਹੈ। ਅੱਜ ਚੋਣ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ’ਚ ਤਿੰਨ ਵੱਖ-ਵੱਖ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨ ਅਤੇ ਹਲਕੇ ਵਿਚ ਕੁੱਲ 15,66,390 ਵੋਟਰ ਹਨ। ਵੋਟਰਾਂ ਦੀ ਗਿਣਤੀ ਦੇ ਆਧਾਰ ’ਤੇ 1766 ਪੋਲਿਗ ਸਟੇਸ਼ਨ ਬਣਾਏ ਹਨ। ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੰਗਰੂਰ ਅੰਦਰ ਜ਼ਿਲ੍ਹਾ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ, ਜੋ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਲੋਕ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਇਸ ਕੰਟਰੋਲ ਰੂਮ ਉਤੇ ਦਰਜ ਕਰਵਾ ਸਕਦੇ ਹਨ ਜਾਂ ਵੋਟਾਂ ਸਬੰਧੀ ਕੋਈ ਵੀ ਜਾਣਕਾਰੀ ਕੰਟਰੋਲ ਰੂਮ ਨੰਬਰ 01672-230726 ਤੋਂ ਲੈ ਸਕਦੇ ਹਨ। ਉਨਾਂ ਕਿਹਾ ਕਿ ਇਸਦੇ ਨਾਲ ਹੀ ਵਟਸਐਪ ਨੰਬਰ 70096-24406 ਅਤੇ ਈ-ਮੇਲ ਆਈ.ਡੀ. sangrurcvigil0gmail.com ਤੇ etsan0punjab.gov.in’ਤੇ ਵੀ ਆਪਣੀ ਸ਼ਿਕਾਇਤ ਭੇਜੀ ਜਾ ਸਕਦੀ ਹੈ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਿਆਂ ’ਚ ਵੀ ਕੰਟਰੌਲ ਰੂਮ ਸਥਾਪਿਤ ਕੀਤੇ ਗਏ ਹਨ। ਸੰਗਰੂਰ ਲੋਕ ਸਭਾ ਹਲਕੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ’ਚ ਲਹਿਰਾ, ਦਿੜਬਾ, ਸੁਨਾਮ, ਧੂਰੀ ਅਤੇ ਸੰਗਰੂਰ, ਬਰਨਾਲਾ ਜ਼ਿਲ੍ਹੇ ਦੇ ਤਿੰਨ ਹਲਕਿਆਂ ’ਚ ਭਦੌੜ, ਬਰਨਾਲਾ ਅਤੇ ਮਹਿਲ ਕਲਾਂ, ਜਦੋਂ ਕਿ ਜ਼ਿਲ੍ਹਾ ਮਾਲੇਰਕੋਟਲਾ ਵਿਚ ਮਾਲੇਰਕੋਟਲਾ ਹਲਕਾ ਹੀ ਸ਼ਾਮਲ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All