ਪੱਤਰ ਪ੍ਰੇਰਕ
ਅਮਰਗੜ੍ਹ, 7 ਦਸੰਬਰ
ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਵਰਕਰਾਂ ਨੇ ਅੱਜ ਹਸਪਤਾਲ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਉਨ੍ਹਾਂ ਨੇ ਹਸਪਤਾਲ ਤੋਂ ਹਲਕਾ ਵਿਧਾਇਕ ਸੁਰਜੀਤ ਸਿੰਘ ਦੇ ਦਫ਼ਤਰ ਤੱਕ ਨਾਅਰੇਬਾਜ਼ੀ ਕਰਦਿਆਂ ਉਨਾਂ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਖਾਲਸਾ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਕਿਸ ਮੰਗ ਵੱਲ ਧਿਆਨ ਨਹੀਂ ਦਿੱਤਾ, ਆਸ਼ਾ ਵਰਕਰਾਂ ਨੂੰ ਹਰਿਆਣਾ ਤਰਜ਼ ’ਤੇ 4000 ਰੁਪਏ ਮਾਸਿਕ ਭੱਤਾ ਅਤੇ ਇਨਸੈਨਟਿਵ, ਫੈਸਿਲੀਟੇਟਰਾਂ ਨੂੰ ਟੂਰ ਮਨੀ 250 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਜਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਚੋਣਾਂ ਦੌਰਾਨ ਘਰ ਘਰ ਜਾ ਕੇ ਕਾਂਗਰਸ ਦੀ ਪੋਲ ਖੋਲ੍ਹ ਲਾਰਿਆਂ ਦੀ ਪੰਡ ਲੋਕਾਂ ਸਾਹਮਣੇ ਰੱਖਣਗੇ। ਇਸ ਮੌਕੇ ਗੁਰਮੀਤ ਕੌਰ ਮੰਨਵੀਂ, ਕਮਲਜੀਤ ਕੌਰ ਮੰਨਵੀਂ, ਕੁਲਦੀਪ ਕੌਰ , ਹਰਪ੍ਰੀਤ ਕੌਰ ਝੱਲ, ਸੁਰਿੰਦਰ ਕੌਰ, ਹਰਜਿੰਦਰ ਕੌਰ ਆਦਿ ਨੇ ਵੀ ਆਪਣੀ ਵਿਚਾਰ ਰੱਖੇ।