ਲਹਿਰਾਗਾਗਾ: ਇਥੇ ਅਰਸੇ ਤੋਂ ਪੰਜਾਬੀ ਸੱਭਿਆਚਾਰ ਦੀ ਨਿਰੰਤਰ ਸੇਵਾ ਕਰਦੇ ਆ ਰਹੇ ਅਸ਼ੋਕ ਮਸਤੀ (ਪ੍ਰਧਾਨ ਲੋਕ ਗਾਇਕ ਕਲਾ ਮੰਚ ਲਹਿਰਾਗਾਗਾ) ਦੀਆਂ ਸੱਭਿਆਚਾਰਕ ਗਤੀਵਿਧੀਆਂ ਕਰਕੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬਖਤੜੀਵਾਲਾ ਨੇ ਅਸ਼ੋਕ ਮਸਤੀ ਨੂੰ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਮੰਚ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬਖਤੜੀਵਾਲਾ ਨੇ ਦੱਸਿਆ ਕਿ ਅਸ਼ੋਕ ਮਸਤੀ ਪਿਛਲੇ 26 ਸਾਲਾਂ ਤੋਂ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਕਰ ਰਿਹਾ ਹੈ ਅਤੇ ਅਸ਼ੋਕ ਮਸਤੀ ਨੇ ਅਨੇਕਾਂ ਸਨਮਾਨ ਪ੍ਰਾਪਤ ਕੀਤੇ ਹਨ। ਉਹ ਪੰਜਾਬੀ ਸੱਭਿਆਚਾਰ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰਦੇ ਆ ਰਹੇ ਹਨ। ਇਸ ਮੌਕੇ ਮੰਚ ਦੇ ਜ਼ਿਲ੍ਹਾ ਚੇਅਰਮੈਨ ਗਾਇਕ ਲਵਲੀ ਨਿਰਮਾਣ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ