ਅਸ਼ੋਕ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਹਰਚੰਦ ਬਰਸਟ, ਦੇਵ ਮਾਨ, ਸੰਧੂ ਤੇ ਸ਼ੇਰਮਾਜਰਾ ਨੇ ਸ਼ਿਰਕਤ ਕੀਤੀ
Advertisement
‘ਆਪ’ ਆਗੂ ਅਸ਼ੋਕ ਸਿਰਸਵਾਲ ਨੇ ਅੱਜ ਇੱਥੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਦੇਵ ਮਾਨ, ਸੂਬਾਈ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਸਣੇ ਸਮੂਹ ਅੱਠ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਤੇ ਹੋਰ ਆਗੂ ਹਾਜ਼ਰ ਸਨ। ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਿਰਸਵਾਲ ਨੇ ਆਪਣੀ ਇਸ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ। ਹਰਚੰਦ ਸਿੰਘ ਬਰਸਟ ਦਾ ਕਹਿਣਾ ਸੀ ਕਿ ‘ਆਪ’ ਨੇ ਹੋਰਨਾ ਰਵਾਇਤੀ ਪਾਰਟੀਆਂ ਨਾਲ਼ੋਂ ਹਟਵੀਂ ਲੀਹ ਪਾਉਂਦਿਆਂ ਸਾਧਾਰਨ ਅਤੇ ਆਮ ਵਰਕਰਾਂ ਨੂੰ ਅਹਿਮ ਅਹੁਦੇ ਦਿੱਤੇ ਹਨ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਅਸ਼ੋਕ ਸ਼ਿਰਸਵਾਲ ਨੂੰ ਮਾਰਕੀਟ ਕਮੇਟੀ ਪਟਿਆਲਾ ਚੇਅਰਮੈਨ ਲਾਉਣ ’ਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
Advertisement
Advertisement
