ਰਿਸ਼ਵਤ ਲੈਣ ਦੇ ਦੋਸ਼ ਹੇਠ ਏਐੱਸਆਈ ਕਾਬੂ
ਜਲੰਧਰ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਪੁਲੀਸ ਮੁਲਾਜ਼ਮ...
Advertisement
ਜਲੰਧਰ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਪੁਲੀਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਖਿਲ਼ਾਫ਼ ਦਰਜ ਕੇਸ ਦੀ ਜਾਂਚ ਦੌਰਾਨ ਕੇਸ ਵਿੱਚੋਂ ਨਾਮ ਕੱਢਣ ਬਦਲੇ ਸਬੰਧਤ ਏਐੱਸਆਈ ਨੇ ਉਸ ਕੋਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋਇਆ।
Advertisement
Advertisement