ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਮਈ
ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ ਦੇ ਪ੍ਰਧਾਨ ਮਹਿਮੂਦ ਅਹਿਮਦ ਥਿੰਦ ਦੀ ਅਗਵਾਈ ਵਿੱਚ ਅੰਗਹੀਣਾਂ ਅਤੇ ਵਿਧਵਾਵਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਐੱਸ.ਡੀ.ਐੱਮ.ਦਫ਼ਤਰ ਰਾਹੀਂ ਭੇਜਿਆ ਗਿਆ। ਪੱਤਰ ਵਿੱਚ ਮੰਗ ਕੀਤੀ ਗਈ ਕਿ ਕਰੋਨਾ ਮਹਾਮਾਰੀ ਦੌਰਾਨ ਹੋਈ ਤਾਲਾਬੰਦੀ ਕਾਰਨ ਅੰਗਹੀਣਾਂ ਅਤੇ ਵਿਧਵਾਵਾਂ ਨੂੰ ਕੰਮ ਨਹੀਂ ਮਿਲ ਰਿਹਾ। ਇਸ ਲਈ ਇਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਮੰਗ ਪੱਤਰ ‘ਚ ਕਿਹਾ ਗਿਆ ਕਿ ਤਾਲਾਬੰਦੀ ਕਾਰਨ ਲੋਕਾਂ ਦੇ ਕੰਮ ‘ਤੇ ਮਾੜਾ ਅਸਰ ਪਿਆ ਹੈ ਅਤੇ ਕਈਆਂ ਦੇ ਕਾਰੋਬਾਰ ਹੀ ਬੰਦ ਹੋ ਗਏ ਹਨ। ਇਸ ਦੇ ਨਾਲ ਕਾਰੋਬਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਅੰਗਹੀਣ ਵਿਅਕਤੀ ਅਤੇ ਵਿਧਵਾਂ ਔਰਤਾਂ ਆਪਣੇ ਘਰਾਂ ਵਿੱਚ ਬੈਠਣ ਲਈ ਮਜਬੂਰ ਹਨ ਅਤੇ ਉਨ੍ਹਾਂ ਨੂੰ ਆਪਣੇ ਘਰ ਚਲਾਉਣੇ ਮੁਸ਼ਕਿਲ ਹੋ ਗਏ ਹਨ। ਇਸ ਲਈ ਪੰਜਾਬ ਸਰਕਾਰ ਅੰਗਹੀਣ ਵਿਅਕਤੀਆਂ ਅਤੇ ਵਿਧਵਾਵਾਂ ਦੀ ਮਾਲੀ ਮਦਦ ਕਰੇ। ਇਸ ਮੌਕੇ ਮੁਹੰਮਦ ਅਨਵਾਰ, ਸੁਰਿੰਦਰ ਸਿੰਘ, ਮੁਹੰਮਦ ਇਮਰਾਨ, ਹਰਵਿੰਦਰ ਸਿੰਘ, ਮੁਹੰਮਦ ਸ਼ਕੀਲ, ਸਰਫਰਾਜ਼, ਮੁਹੰਮਦ ਆਸਿਫ, ਮੁਹੰਮਦ ਜਮੀਲ, ਮੁਹੰਮਦ ਸ਼ਕੀਲ, ਮੁਹੰਮਦ ਅਸ਼ਰਫ, ਸ਼ਹਿਨਾਜ਼, ਸ਼ਮੀਮ ਬੁਖ਼ਾਰੀ ਅਤੇ ਅਮਜ਼ਦ ਅਲੀ ਆਦਿ ਹਾਜ਼ਰ ਸਨ।