ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਹਾਇਕ ਥਾਣੇਦਾਰ ਸਰਬਜੀਤ ਸਿੰਘ ਦਾ ਸਨਮਾਨ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਨਿਵਾਸੀ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤਾ ਗਿਆ। ਕਮੇਟੀ ਦੇ...
ਸਰਬਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਅਮਨ ਅਰੋੜਾ ਤੇ ਹੋਰ। -ਫੋਟੋ: ਬਨਭੌਰੀ
Advertisement
ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਨਿਵਾਸੀ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤਾ ਗਿਆ। ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸਰਬਜੀਤ ਸਿੰਘ ਵਲੋਂ ਅਮਰੀਕਾ ਦੇ ਸ਼ਹਿਰ ਅਲਬਾਮਾ ਵਿੱਚ ਹੋਈਆਂ ਵਰਲਡ ਪੁਲੀਸ ਐਂਡ ਫਾਇਰ ਗੇਮਜ਼ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਹਜ਼ਾਰ ਮੀਟਰ ਰੇਸ ਵਾਕ ਵਿੱਚ ਸੋਨੇ ਦਾ ਤਗਮਾ ਅਤੇ 110 ਮੀਟਰ ਹਰਡਲ ਰੇਸ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਦੇਸ਼ ਭਾਰਤ ਅਤੇ ਸੂਬੇ ਪੰਜਾਬ ਦੇ ਨਾਲ ਨਾਲ ਸ਼ਹਿਰ ਸੁਨਾਮ ਦਾ ਨਾਂ ਰੌਸ਼ਨ ਕਰਨ ਕੀਤਾ ਹੈ। ਇਸ ਬਦਲੇ ਅੱਜ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀਸੀ ਵਿੰਗ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਤੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਹਾਜ਼ਰ ਸਨ।

Advertisement
Advertisement