ਅਮਰਗੜ੍ਹ (ਪੱਤਰ ਪ੍ਰੇਰਕ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਮਾਹੋਰਾਣਾ ਟੋਲ ਪਲਾਜ਼ਾ ’ਤੇ 111 ਵੇਂ ਦਿਨ ਧਰਨੇ ਨੂੰ ਵੱਖ ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਇੱਕ ਬੱਚੀ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਐਲਾਨਦਿਆਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਕਿਸਾਨ ਆਗੂ ਨਰਿੰਦਰਜੀਤ ਸਿੰਘ ਸਲਾਰ, ਸਾਬਕਾ ਸਰਪੰਚ ਪਰਮਜੀਤ ਸਿੰਘ, ਮਾ ਬਲਬੀਰ ਸਿੰਘ ਬਨਭੌਰਾ, ਕੁਲਵੀਰ ਕੌਰ, ਪਰਮਜੀਤ ਕੌਰ ਸੀਹਾਂਦੋਦ, ਕਰਮਜੀਤ ਕੌਰ ਬਨਭੌਰਾ, ਮਾ ਮਨਜੀਤ ਸਿੰਘ ਬਨਭੌਰਾ, ਗੁਰਦੇਵ ਸਿੰਘ ਸੰਗਾਲਾ, ਭੁਪਿੰਦਰ ਸਿੰਘ ਆਦਿ ਨੇ ਕਿਹਾ ਕਿ ਜਿਨੀ ਦੇਰ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ। ਇਹ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਆਰਥਿਕਤਾ ਤਬਾਹ ਕਰ ਦੇਣਗੇ। ਹੱਸਦਾ ਖੇਡਦਾ ਪੰਜਾਬ ਬਰਬਾਦ ਹੋ ਕੇ ਰਹਿ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਇਕਮੁੱਠ ਹੋ ਕੇ ਕੇਂਦਰੀ ਕਾਨੂੰਨਾਂ ਖਿਲਾਫ਼ ਲੜਾਈ ਜਾਰੀ ਰੱਖਣ ਦੀ ਅਪੀਲ ਕੀਤੀ।