ਅਕਾਲ ਕਾਲਜ ’ਚ ਅਥਲੈਟਿਕ ਮੀਟ
ਸਤਨਾਮ ਸਿੰਘ ਮਸਤੂਆਣਾ ਸਾਹਿਬ, 1 ਮਾਰਚ ਅਕਾਲ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਸਾਲਾਨਾ ਅਥਲੈਟਿਕ ਮੀਟ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਨਿਗਰਾਨੀ ਹੇਠ ਕਰਵਾਈ ਗਈ। ਮੁੱਖ ਮਹਿਮਾਨ ਵਜੋਂ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਅਥਲੀਟ ਗੁਰਪ੍ਰੀਤ ਸਿੰਘ ਪਟਿਆਲਾ ਨੇ ਝੰਡਾ ਲਹਿਰਾ...
ਸਤਨਾਮ ਸਿੰਘ
ਮਸਤੂਆਣਾ ਸਾਹਿਬ, 1 ਮਾਰਚ
ਅਕਾਲ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਸਾਲਾਨਾ ਅਥਲੈਟਿਕ ਮੀਟ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਨਿਗਰਾਨੀ ਹੇਠ ਕਰਵਾਈ ਗਈ। ਮੁੱਖ ਮਹਿਮਾਨ ਵਜੋਂ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਅਥਲੀਟ ਗੁਰਪ੍ਰੀਤ ਸਿੰਘ ਪਟਿਆਲਾ ਨੇ ਝੰਡਾ ਲਹਿਰਾ ਕੇ ਸਮਾਗਮ ਦਾ ਆਗਾਜ਼ ਕੀਤਾ। ਇਸ ਮੌਕੇ ਕੌਂਸਲ ਦੇ ਮੁੱਖ ਪ੍ਰਬੰਧਕ ਡਾ. ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ ਤੇ ਕਮਲਾ ਠਾਕੁਰ ਪ੍ਰਦੇਸ਼ ਵੀ ਮੌਜੂਦ ਸਨ। ਅਥਲੈਟਿਕ ਮੀਟ ਵਿੱਚ ਵੱਖ-ਵੱਖ ਹਾਊਸਾਂ ਦੇ ਹੋਏ ਮੁਕਾਬਲਿਆਂ ਦੌਰਾਨ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੇ ਵਿਦਿਆਰਥੀ ਅਨਿਫ ਅਤੇ ਕੰਨੂ ਪ੍ਰੀਆ ਨੂੰ ਸਰਵੋਤਮ ਅਥਲੀਟ ਵਜੋਂ ਨਿਵਾਜਿਆ ਗਿਆ। ਸਮਾਪਤੀ ਸਮਾਰੋਹ ਦੌਰਾਨ ਕੋਆਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜੱਸੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਦੀ ਵੰਡ ਕੀਤੀ। ਇਸ ਮੌਕੇ ਅਕਾਲ ਕਾਲਜ ਕੌਂਸਲ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਵੀ ਮੌਜੂਦ ਸਨ।