ਅਕਾਲ ਅਕੈਡਮੀ ’ਚ ਅਥਲੈਟਿਕ ਮੀਟ ਦਾ ਆਗਾਜ਼
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵੱਲੋਂ ਪ੍ਰਿੰਸੀਪਲ ਵਿਜੈ ਪਲਾਹਾ ਦੀ ਅਗਵਾਈ ਵਿੱਚ ਸਮੂਹ ਸਟਾਫ ਦੇ ਸਹਿਯੋਗ ਸਦਕਾ ਸਾਲਾਨਾ ਅਥਲੈਟਿਕ ਮੀਟ ਦਾ ਆਗਾਜ਼ ਕੀਤਾ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਲਵਲੀਨ ਕੌਰ ਬੜਿੰਗ...
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵੱਲੋਂ ਪ੍ਰਿੰਸੀਪਲ ਵਿਜੈ ਪਲਾਹਾ ਦੀ ਅਗਵਾਈ ਵਿੱਚ ਸਮੂਹ ਸਟਾਫ ਦੇ ਸਹਿਯੋਗ ਸਦਕਾ ਸਾਲਾਨਾ ਅਥਲੈਟਿਕ ਮੀਟ ਦਾ ਆਗਾਜ਼ ਕੀਤਾ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਲਵਲੀਨ ਕੌਰ ਬੜਿੰਗ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਗਰੂਰ ਵੱਲੋਂ ਮਾਰਚ ਪਾਸਟ ਤੋਂ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤਾ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ ਸਣੇ ਅਕੈਡਮੀ ਦੀ ਸਮੁੱਚੀ ਮੈਨੇਜਮੈਂਟ ਕਮੇਟੀ ਮੈਂਬਰ ਹਾਜ਼ਰ ਸਨ। ਇਸ ਮੌਕੇ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ, ਲੰਬੀ ਛਾਲ, ਉੱਚੀ ਛਾਲ, ਸ਼ਾਟ ਪੁੱਟ ਅਤੇ ਡਿਸਕਸ ਥਰੋਅ ਵਰਗੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਜੂਨੀਅਰ ਜਮਾਤਾਂ ਲਈ ਵਿਸ਼ੇਸ਼ ਈਵੈਂਟਸ ਜਿਵੇਂ ਕਿ ਬੋਰੀ ਦੌੜ, ਤਿੰਨ ਲੱਤਾਂ ਵਾਲੀ ਦੌੜ, ਅਤੇ ਨਿੰਬੂ-ਚਮਚ ਦੌੜ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਵਿਜੈ ਪਲਾਹਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਖੇਡ ਭਾਵਨਾ ਅਤੇ ਅਨੁਸ਼ਾਸਨ ਲਈ ਸ਼ਾਬਾਸ਼ ਦਿੱਤੀ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਤੋਂ ਇਲਾਵਾ ਸੁਪਰਡੈਂਟ ਪਰਮਿੰਦਰ ਸਿੰਘ ਕੰਗਣਵਾਲ, ਡੀ ਪੀ ਈ ਸੁਖਵਿੰਦਰ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮੂਹ ਸਟਾਫ ਮੈਂਬਰ ਮੌਜੂਦ ਸਨ। ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਸਨਦੀਪ ਕੌਰ ਅਤੇ ਮੈਡਮ ਮੀਨਾ ਕਾਲੜਾ ਵੱਲੋਂ ਬਾਖੂਬੀ ਨਿਭਾਈ ਗਈ।

