ਪੱਤਰ ਪ੍ਰੇਰਕ
ਭਵਾਨੀਗੜ੍ਹ, 12 ਮਾਰਚ
ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਜਿੱਤ ਮਗਰੋਂ ਇੱਥੋਂ ਨੇੜਲੇ ਪਿੰਡ ਭਰਾਜ ਵਿੱਚ ਜਸ਼ਨ ਮਨਾ ਕੇ ਘਰ ਵਾਪਸੀ ’ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ‘ਆਪ’ ਸਮਰਥਕਾਂ ’ਤੇ ਹਮਲਾ ਕਰ ਦਿੱਤਾ। ਇੱਥੇ ਥਾਣੇ ਵਿੱਚ ਲਿਖਤੀ ਸ਼ਿਕਾਇਤ ਵਿੱਚ ਸੰਪੂਰਨ ਸਿੰਘ ਵਾਸੀ ਭਰਾਜ ਨੇ ਦੱਸਿਆ ਕਿ 10 ਮਾਰਚ ਦੀ ਦੇਰ ਸ਼ਾਮ ਨੂੰ ਉਹ ਆਪਣੇ ਦੋਸਤ ਹਰਪ੍ਰੀਤ ਸਿੰਘ ਦੀ ਕਾਰ ਰਾਹੀਂ ਹਰਭਜਨ ਸਿੰਘ ਤੇ ਭਰਭੂਰ ਸਿੰਘ ਨੂੰ ਉਨ੍ਹਾਂ ਦੇ ਘਰ ਛੱਡਣ ਲਈ ਜਾ ਰਿਹਾ ਸੀ ਕਿ ਜਦੋਂ ਉਹ ਰਾਮ ਸਿੰਘ ਦੇ ਘਰ ਕੋਲ ਪਹੁੰਚੇ ਤਾਂ ਰਾਮ ਸਿੰਘ, ਕੁਲਦੀਪ ਸਿੰਘ ਤੇ ਗੁਰਸੇਵਕ ਸਿੰਘ ਆਦਿ ਡਾਂਗਾਂ ਕ੍ਰਿਪਾਨਾਂ ਲੈ ਕੇ ਖੜ੍ਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਡਾਂਗਾਂ ਮਾਰ ਕੇ ਭੰਨ ਦਿੱਤਾ। ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਗੁਰਬਚਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।