ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘਰ ਵਿੱਚ ਦਾਖ਼ਲ ਹੋ ਕੇ ਫੁੰਮਣਵਾਲ ਦੇ ਸਰਪੰਚ ’ਤੇ ਹਮਲਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 9 ਜੁਲਾਈ ਇੱਥੋਂ ਨੇੜਲੇ ਪਿੰਡ ਫੁੰਮਣਵਾਲ ਦੇ ਸਰਪੰਚ ਸਿਮਰਨਜੀਤ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਪਿੰਡ ਦੇ ਹੀ ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਸਰਪੰਚ ਸਣੇ ਪਰਿਵਾਰਕ ਮੈਂਬਰਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।...
Advertisement

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 9 ਜੁਲਾਈ

Advertisement

ਇੱਥੋਂ ਨੇੜਲੇ ਪਿੰਡ ਫੁੰਮਣਵਾਲ ਦੇ ਸਰਪੰਚ ਸਿਮਰਨਜੀਤ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਪਿੰਡ ਦੇ ਹੀ ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਸਰਪੰਚ ਸਣੇ ਪਰਿਵਾਰਕ ਮੈਂਬਰਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।

ਇੱਥੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਰਪੰਚ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਰਛਪਾਲ ਸਿੰਘ ਨੇ ਆਪਣੇ ਮਾਮੇ ਸਪਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਸਾਹਬਜੋਤ ਸਿੰਘ ਸਣੇ ਗੇਟ ਤੋੜ ਕੇ ਅੰਦਰ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਇਸ ਬਾਰੇ ਡਾ. ਹਰਸਿਮਰਨ ਜੋਤ ਕੌਰ ਨੇ ਦੱਸਿਆ ਕਿ ਸਰਪੰਚ ਸਿਮਰਨਜੀਤ ਸਿੰਘ ਤੇ ਪਰਿਵਾਰਕ ਮੈਂਬਰਾਂ ਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਸਰਪੰਚ ਦੇ ਘਰ ’ਤੇ ਹਮਲਾ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਪਾਰਟੀ ਫੁੰਮਣਵਾਲ ਵਿੱਚ ਘਟਨਾ ਸਥਾਨ ’ਤੇ ਪੁੱਜੀ ਤੇ ਜਾਇਜ਼ਾ ਲਿਆ। ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਮਲਾਵਰ ਫ਼ਰਾਰ ਹੋ ਗਏ ਹਨ ਤੇ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਸ ਦੌਰਾਨ ਹਮਲਾਵਰ ਰਛਪਾਲ ਸਿੰਘ ਨੇ ਆਪਣੀ ਮਾਤਾ ਸੁਖਵਿੰਦਰ ਕੌਰ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਸਪਤਾਲ ਵਿੱਚ ਦਾਖ਼ਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਇੰਗਲੈਂਡ ਗਿਆ ਹੋਇਆ ਸੀ ਕਿ ਅਚਾਨਕ ਅੱਜ ਉਥੋਂ ਵਾਪਸ ਆਉਂਦਿਆਂ ਹੀ ਉਸ ਨੇ ਇਹ ਕਾਰਾ ਕਰ ਦਿੱਤਾ।

Advertisement
Tags :
ਸਰਪੰਚਹਮਲਾਦਾਖ਼ਲ;ਫੁੰਮਣਵਾਲਵਿੱਚ