ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੱਤਰਕਾਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹੈਪੀ ਸ਼ਰਮਾ ਹਾਲ ਪੁੱਛਿਆ
Advertisement

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 9 ਜੁਲਾਈ

Advertisement

ਇੱਥੋਂ ਦੇ ਪੱਤਰਕਾਰ ਹਰਵਿੰਦਰ ਕੁਮਾਰ ਹੈਪੀ ਸ਼ਰਮਾ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਵਾਨੀਗੜ੍ਹ ਪੁਲੀਸ ਨੇ ਇਰਾਦਾ ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ।

ਅੱਜ ਥਾਣਾ ਭਵਾਨੀਗੜ੍ਹ ਵਿੱਚ ਸੰਯੁਕਤ ਪ੍ਰੈੱਸ ਕਲੱਬ ਭਵਾਨੀਗੜ੍ਹ ਦੇ ਵਫ਼ਦ ਨੂੰ ਭਰੋਸਾ ਦਿੰਦਿਆਂ ਡੀਐੱਸਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇੰਸਪੈਕਟਰ ਮਾਲਵਿੰਦਰ ਸਿੰਘ ਸਮੇਤ ਚਾਰ ਇੰਸਪੈਕਟਰ ਅਤੇ ਸੀਆਈਏ ਦੇ ਅਧਿਕਾਰੀ ਨੂੰ ਹਮਲਾਵਰਾਂ ਨੂੰ ਕਾਬੂ ਕਰਨ ਲਈ ਲਗਾਇਆ ਗਿਆ ਹੈ। ਜੋ ਕਿ ਸੀਸੀਟੀਵੀ ਫੁਟੇਜ ਖੰਗਾਲਣ ਉਪਰੰਤ ਡੂੰਘਾਈ ਨਾਲ ਜਾਂਚ ਪੜਤਾਲ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਹਮਲਾਵਰ ਫੜੇ ਜਾਣਗੇ। ਇਸੇ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈਪੀ ਸ਼ਰਮਾ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਹਮਲਾਵਰਾਂ ਨੂੰ ਜਲਦੀ ਕਾਬੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ ਅਤੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੇ ਵੀ ਹੈਪੀ ਸ਼ਰਮਾ ਦੀ ਹੌਸਲਾ ਅਫ਼ਜ਼ਾਈ ਕੀਤੀ।

Advertisement