ਦੋ ਰੋਜ਼ਾ ਵਰਕਸ਼ਾਪ ’ਚ ਸ਼ਿਕਰਤ
ਲਹਿਰਾਗਾਗਾ: ਇੱਥੇ ਜਸਮੇਰ ਸਿੰਘ ਜੇਜੀ ਕਾਲਜ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਰੀਟਾ ਰਾਵਤ ਅਤੇ ਪ੍ਰੋ. ਕੁਲਵਿੰਦਰ ਸਿੰਘ ਵੱਲੋਂ 8 ਅਤੇ 9 ਮਈ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਗਵਰਮੈਂਟ ਆਫ ਪੰਜਾਬ ਚੰਡੀਗੜ੍ਹ...
Advertisement
ਲਹਿਰਾਗਾਗਾ: ਇੱਥੇ ਜਸਮੇਰ ਸਿੰਘ ਜੇਜੀ ਕਾਲਜ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਰੀਟਾ ਰਾਵਤ ਅਤੇ ਪ੍ਰੋ. ਕੁਲਵਿੰਦਰ ਸਿੰਘ ਵੱਲੋਂ 8 ਅਤੇ 9 ਮਈ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਗਵਰਮੈਂਟ ਆਫ ਪੰਜਾਬ ਚੰਡੀਗੜ੍ਹ ਵਿੱਚ ‘ਸਾਈਬਰ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਰੀਸਾਈਲੈਂਸ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਪ੍ਰੋਗਰਾਮ ਅਫ਼ਸਰਾਂ ਨੂੰ ਇੰਟਰਨੈਟ ਦੁਆਰਾ ਸਾਈਬਰ ਅਟੈਕ ਤੋਂ ਸੁਚੇਤ ਕਰਵਾਉਣਾ ਸੀ ਤਾਂ ਜੋ ਉਹ ਵਾਲੰਟੀਅਰਾਂ ਨੂੰ ਸਾਈਬਰ ਹਮਲੇ ਤੋਂ ਜਾਣੂ ਕਰਵਾ ਸਕਣ ਤੇ ਨਾਲ ਹੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਇਸ ਬਾਰੇ ਸੁਚੇਤ ਕਰ ਸਕਣ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਸਾਇਬਰ ਕ੍ਰਾਈਮ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਤੋਂ ਚੌਕਸ ਰਹਿ ਕੇ ਹੀ ਬਚਿਆ ਜਾ ਸਕਦਾ ਹੈ। -ਪੱਤਰ ਪ੍ਰੇਰਕ
Advertisement