ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੱਚਾ ਕੋਟ ਅਤੇ ਕੰਬੋਜ ਸਕੂਲ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ

ਵਿਧਾਇਕ ਮਾਲੇਰਕੋਟਲਾ ਡਾ.ਮੁਹੰਮਦਜਮੀਲ ਉਰ ਰਹਿਮਾਨ ਨੇ ਸਥਾਨਕ ਕੱਚਾ ਕੋਟ ਦੇ ਕਮਿਊਨਿਟੀ ਹਾਲ ਅਤੇ ਕੰਬੋਜ ਸਕੂਲ ਵਿੱਚ ਨਸ਼ਿਆਂ ਵਿਰੁੱਧ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ...
ਕੈਂਪ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜ਼ਮੀਲ ਉਰ ਰਹਿਮਾ। -ਫੋਟੋ: ਰਾਣੂ
Advertisement
ਵਿਧਾਇਕ ਮਾਲੇਰਕੋਟਲਾ ਡਾ.ਮੁਹੰਮਦਜਮੀਲ ਉਰ ਰਹਿਮਾਨ ਨੇ ਸਥਾਨਕ ਕੱਚਾ ਕੋਟ ਦੇ ਕਮਿਊਨਿਟੀ ਹਾਲ ਅਤੇ ਕੰਬੋਜ ਸਕੂਲ ਵਿੱਚ ਨਸ਼ਿਆਂ ਵਿਰੁੱਧ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਸਮੇਂ ਦੀ ਅਹਿਮ ਲੋੜ ਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਲੋੜ ਨੂੰ ਮਹਿਸੂਸ ਕਰਦਿਆਂ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫ਼ਰ ਅਲੀ, ਨਸ਼ਾ ਮੁਕਤੀ ਕੁਆਰਡੀਨੇਟਰ ਯਾਸੀਨ ਨੇਸਤੀ, ਸ਼ਿੰਗਾਰਾ ਸਿੰਘ, ਬਲਾਕ ਪ੍ਰਧਾਨ ਅਬਦੁਲ ਹਲੀਮ, ਸਾਬਰ ਅਲੀ, ਬਲਾਕ ਪ੍ਰਧਾਨ ਅਸਲਮ ਭੱਟੀ, ਐੱਮਸੀ ਚੌਧਰੀ ਬਸ਼ੀਰ, ਨੌਸ਼ਾਦ ਨੌਸ਼ਾ, ਮੁਮਤਾਜ਼ ਅਲੀ ਅਤੇ ਅਜੇ ਕੁਮਾਰ ਹਾਜ਼ਰ ਸਨ।

 

Advertisement

Advertisement