ਬਰਸਾਤੀ ਪਾਣੀ ਨੂੰ ਸੰਭਾਲਣ ਬਾਰੇ ਜਾਗਰੂਕਤਾ ਕੈਂਪ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਸ਼ੇਰਪੁਰ ਨੇੜਲੇ ਪਿੰਡ ਹੇੜੀਕੇ ਵਿਖੇ ਬਰਸਾਤੀ ਪਾਣੀ ਨੂੰ ਸੰਭਾਲਣ ਸਬੰਧੀ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰਸਾਰ ਵਿਗਿਆਨ ਡਾ. ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਛੱਤਾਂ ਰਾਹੀਂ ਮੀਂਹ ਦੇ ਪਾਣੀ ਦੇ ਪਾਣੀ ਨੂੰ ਧਰਤੀ ਵਿੱਚ ਨਿਘਾਰਨ ਦੇ ਢੰਗਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਮੀਂਹ ਦੇ ਪਾਣੀ ਨੂੰ ਰੀਚਾਰਜ ਕਰਨ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਮਾਤਰਾ ਵਿੱਚ ਵਾਧਾ ਹੋਣ ਦੇ ਨਾਲ-ਨਾਲ ਪਾਣੀ ਦੀ ਗੁਣਵੱਤਾ ਵੀ ਸੁਧਾਰੀ ਜਾ ਸਕਦੀ ਹੈ। ਇਸ ਰੀਚਾਰਜ ਨਾਲ ਜਿਥੇ ਮਿੱਟੀ ਕਟਾਅ ਘੱਟਦਾ ਹੈ ਉਥੇ ਹੜ੍ਹਾਂ ਦੀ ਮਾਰ ਤੋਂ ਵੀ ਬਚਿਆ ਜਾ ਸਕਦਾ ਹੈ। ਕੈਂਪ ਦੀ ਸਫਲਤਾ ਲਈ ਰਵਿੰਦਰ ਸਿੰਘ, ਜਸਪਾਲ ਸਿੰਘ, ਕਰਮਜੀਤ ਸਿੰਘ ਆਦਿ ਵੱਲੋਂ ਪਾਏ ਯੋਗਦਾਨ ਦੀ ਸਲਾਘਾ ਕੀਤੀ। ਇਸ ਮੌਕੇ ਰਵਿੰਦਰ ਸਿੰਘ ਦੇ ਝੋਨੇ ਦੇ ਖੇਤਾਂ ਦਾ ਵੀ ਦੌਰਾ ਕੀਤਾ ਗਿਆ। ਝੋਨੇ ਵਿੱਚ ਪੂਸਾ-44 ਕਿਸਮ ਵਿੱਚ 2-3 ਬੌਣੇ ਬੂਟੇ ਪ੍ਰਤੀ ਏਕੜ ਦਿਖਾਈ ਦਿੱਤੇ। ਕਿਸਾਨਾਂ ਨੂੰ ਇਸ ਬਾਰੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ।
ਝੋਨੇ ਦੀ ਨਿਰੀਖਣ ਕਰਦੇ ਹੋਏ ਫਾਰਮ ਸਲਾਹਕਾਰ ਕੇਂਦਰ ਦੇ ਅਧਿਕਾਰੀ। -ਫੋਟੋ: ਰਿਸ਼ੀ