ਕਾਲਾਝਾੜ ’ਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ ਭਵਾਨੀਗੜ੍ਹ ਦੇ ਸਹਿਯੋਗ ਨਾਲ ਡਾ. ਮਨਦੀਪ ਸਿੰਘ, ਇੰਚਾਰਜ ਦੀ ਯੋਗ ਅਗਵਾਈ ਵਿੱਚ ਨੇੜਲੇ ਪਿੰਡ ਕਾਲਾਝਾੜ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੈਂਪ ਲਗਾਇਆ ਗਿਆ। ਡਾ. ਮਨਦੀਪ ਸਿੰਘ ਨੇ ਪਰਾਲੀ ਨੂੰ ਖੇਤ...
Advertisement
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ ਭਵਾਨੀਗੜ੍ਹ ਦੇ ਸਹਿਯੋਗ ਨਾਲ ਡਾ. ਮਨਦੀਪ ਸਿੰਘ, ਇੰਚਾਰਜ ਦੀ ਯੋਗ ਅਗਵਾਈ ਵਿੱਚ ਨੇੜਲੇ ਪਿੰਡ ਕਾਲਾਝਾੜ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੈਂਪ ਲਗਾਇਆ ਗਿਆ। ਡਾ. ਮਨਦੀਪ ਸਿੰਘ ਨੇ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਕਣਕ, ਛੋਲੇ, ਸਰ੍ਹੋਂ ਅਤੇ ਮਟਰਾਂ ਦੇ ਬੀਜਾਂ ਦੇ ਪ੍ਰਬੰਧਾਂ ਅਤੇ ਵਿਕਰੀ ਬਾਰੇ ਦੱਸਿਆ। ਖੇਤੀਬਾੜੀ ਇੰਜਨੀਅਰਿੰਗ ਸਹਾਇਕ ਪ੍ਰੋਫੈਸਰ ਡਾ ਸੁਨੀਲ ਕੁਮਾਰ ਨੇ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਦੱਸਿਆ। ਸਹਾਇਕ ਪ੍ਰੋਫੈਸਰ ਡਾ ਰੁਕਿੰਦਰ ਪ੍ਰੀਤ ਸਿੰਘ ਅਤੇ ਡਾ ਅਨਮੋਲਦੀਪ ਸਿੰਘ ਨੇ ਖਾਦਾਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ।
Advertisement