ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝਨੇੜੀ ’ਚ ਸਬਜ਼ੀਆਂ ਸਬੰਧੀ ਜਾਗਰੂਕਤਾ ਕੈਂਪ

ਇੱਥੋਂ ਨੇੜਲੇ ਪਿੰਡ ਝਨੇੜੀ ਵਿੱਚ ਸਬਜ਼ੀਆਂ ਦੀ ਜਾਗਰੂਕਤਾ ਬਾਬਤ ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੀ ਅਗਵਾਈ ਹੇਠ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 30 ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਡਾ. ਵਿਤਸਤਾ ਨੇ ਦੱਸਿਆ...
ਪਿੰਡ ਝਨੇੜੀ ਵਿੱਚ ਸਿਖਲਾਈ ਕੈਂਪ ’ਚ ਸ਼ਾਮਲ ਕਿਸਾਨ ਔਰਤਾਂ। -ਫੋਟੋ: ਮੱਟਰਾਂ
Advertisement
ਇੱਥੋਂ ਨੇੜਲੇ ਪਿੰਡ ਝਨੇੜੀ ਵਿੱਚ ਸਬਜ਼ੀਆਂ ਦੀ ਜਾਗਰੂਕਤਾ ਬਾਬਤ ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੀ ਅਗਵਾਈ ਹੇਠ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 30 ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਡਾ. ਵਿਤਸਤਾ ਨੇ ਦੱਸਿਆ ਕਿ ਸੁਹਾਂਝਣਾ, ਅਮਰੰਥ, ਆਂਵਲਾ, ਕਰੌਂਦਾ, ਫਾਲਸਾ ਤੋਂ ਸਰੀਰ ਨੂੰ ਕਾਫ਼ੀ ਮਾਤਰਾ ਵਿੱਚ ਰੋਜ਼ਮਰ੍ਹਾ ਦੀ ਜ਼ਰੂਰਤ ਦੇ ਸੰਤੁਲਿਤ ਪੌਸ਼ਟਿਕ ਤੱਤ ਪ੍ਰਾਪਤ ਹੁੰਦੇ ਹਨ, ਜਿਸ ਨਾਲ ਕੁਪੋਸ਼ਣ, ਅਨੀਮੀਆ ਅਤੇ ਜੀਵਨ ਸ਼ੈਲੀ ਨਾਲ ਸਬੰਧਤ ਵਿਕਾਰਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਬਜ਼ੀਆਂ ਅਤੇ ਫ਼ਲਾਂ ਦੇ ਬੂਟੇ ਵੀ ਵੰਡੇ ਗਏ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਅਮਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Advertisement
Show comments