DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਹਿਲਾਂ ’ਚ ਜਾਗਰੂਕਤਾ ਕੈਂਪ ਲਾਇਆ

ਭਵਾਨੀਗੜ੍ਹ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕਣਕ ਤੋਂ ਚੰਗਾ ਝਾੜ ਲੈਣ ਲਈ ਖੁਰਾਕੀ ਨੁਕਤੇ, ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਭੂਮੀ ਸਿਹਤ ਸੁਧਾਰ ਸਬੰਧੀ ਪਿੰਡ ਗਹਿਲਾਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕੇਂਦਰ ਦੇ ਇੰਚਾਰਜ...

  • fb
  • twitter
  • whatsapp
  • whatsapp
Advertisement

ਭਵਾਨੀਗੜ੍ਹ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕਣਕ ਤੋਂ ਚੰਗਾ ਝਾੜ ਲੈਣ ਲਈ ਖੁਰਾਕੀ ਨੁਕਤੇ, ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਭੂਮੀ ਸਿਹਤ ਸੁਧਾਰ ਸਬੰਧੀ ਪਿੰਡ ਗਹਿਲਾਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕੇਂਦਰ ਦੇ ਇੰਚਾਰਜ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ ਦੀ ਫਸਲ ਤੇ ਪੋਟਾਸ਼ੀਅਮ ਨਾਈਟਰੇਟ ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭੂਮੀ ਦੀ ਸਿਹਤ ਸੁਧਾਰਨ ਲਈ ਡਾ. ਅਸ਼ੋਕ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਸਣ, ਢੈਚਾਂ/ਜੰਤਰ ਆਦਿ ਹਰੀ ਖਾਦ ਦੀਆਂ ਫ਼ਸਲਾਂ ਬੀਜਣ ਨੂੰ ਕਿਹਾ। ਕੈਂਪ ਤੋਂ ਬਾਅਦ ਹਰਜਿੰਦਰ ਸਿੰਘ ਦੇ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਪਿੰਡ ਦਿੱਤੂਪੁਰ ਵਿੱਚ ਵੀ ਆਲੂਆਂ ਅਤੇ ਕਣਕ ਦੇ ਖੇਤ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੀ ਟੀਮ ਵੱਲੋਂ ਦੇਖੇ ਗਏ ਅਤੇ ਮੌਕੇ ’ਤੇ ਹੀ ਕਿਸਾਨਾਂ ਦੀਆਂ ਖੇਤੀ ਸਬੰਧੀ ਮੁਸ਼ਕਲਾਂ ਦੇ ਹੱਲ ਦੱਸੇ ਗਏ। -ਪੱਤਰ ਪ੍ਰੇਰਕ

ਭਾਜਪਾ ਵਰਕਰਾਂ ਨੇ ਲੱਡੂ ਵੰਡੇ

ਸ਼ੇਰਪੁਰ: ਨਿਤਿਨ ਨਬੀਨ ਨੂੰ ਭਾਜਪਾ ਦਾ ਕੌਮੀ ਪ੍ਰਧਾਨ ਬਣਾਏ ਜਾਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਬਲਾਕ ਸ਼ੇਰਪੁਰ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਮਨਗਰ ਛੰਨਾ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਭਾਜਪਾ ਸੂਬਾਈ ਆਗੂ ਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਅਤੇ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਨਰਿੰਦਰਪਾਲ ਸਿੰਘ ਛੰਨਾ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਾਰਟੀ ਆਗੂ ਰੇਸ਼ਮ ਸਿੰਘ, ਭੀਮ ਸਿੰਘ, ਗਗਨਦੀਪ ਸਿੰਘ, ਬਲਜਿੰਦਰ ਸਿੰਘ ਅਤੇ ਕਾਕਾ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਅਪੀਲ

ਪਟਿਆਲਾ: ਸ਼ਹਿਰ ਦੀ ਸਫ਼ਾਈ ਅਤੇ ਸੁਚੱਜੇ ਪ੍ਰਬੰਧ ਲਈ ਮੇਅਰ ਕੁੰਦਨ ਗੋਗੀਆ ਨੇ ਮੀਟਿੰਗ ਦੌਰਾਨ ਅੱਜ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੀ ਹੱਦ ਅੰਦਰ ਹੀ ਰੱਖਣ ਅਤੇ ਸ਼ਹਿਰ ਦੀ ਸਫ਼ਾਈ ਦੇ ਮੱਦੇਨਜ਼ਰ ਆਪਣੀ ਦੁਕਾਨ ਦੇ ਬਾਹਰ ਡਸਟਬਿਨ ਜ਼ਰੂਰ ਲਗਾਉਣ। ਇਸ ਮੀਟਿੰਗ ਵਿੱਚ ਕੌਂਸਲਰ ਅਤੇ ਐਫ ਐਂਡ ਸੀ ਸੀ ਮੈਂਬਰ ਜਸਬੀਰ ਗਾਂਧੀ, ਕੌਂਸਲਰ ਸ਼ਿਵਰਾਜ ਵਿਰਕ, ਕੌਂਸਲਰ ਮੋਹਿਤ ਅਤੇ ਹੋਰ ਕੌਂਸਲਰ ਸਾਹਿਬਾਨ ਮੌਜੂਦ ਰਹੇ। ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਹਰ ਰੋਜ਼ ਕੂੜਾ ਇਕੱਠਾ ਕਰਨ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸ਼ਹਿਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਸਹਿਯੋਗ ਮਿਲਣ ਨਾਲ ਹੀ ਸਫ਼ਾਈ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। -ਪੱਤਰ ਪ੍ਰੇਰਕ

Advertisement

ਨਵੇਂ ਸਾਲ ਦਾ ਕੈਲੰਡਰ ਰਿਲੀਜ਼

ਘਨੌਰ: ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ ਸੀ ਬੀ ਸੀ ਐਂਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਜਥੇਬੰਦੀ ਦਾ 31ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਜਥੇਬੰਦੀ ਦਾ ਸਾਲਾਨਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਫੈਡਰੇਸ਼ਨ ਪਟਿਆਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲੀ ਨੇ ਮੰਗ ਕੀਤੀ ਕਿ 85ਵੀਂ ਸੰਵਿਧਾਨਿਕ ਸੋਧ ਜੂਨ 1995 ਤੋਂ ਲਾਗੂ ਕੀਤੀ ਜਾਵੇ ਅਤੇ 10 ਅਕਤੂਬਰ 2014 ਦਾ ਰਾਖਵਾਂਕਰਨ ਵਿਰੋਧੀ ਅਤੇ ਗੈਰ ਸੰਵਿਧਾਨਕ ਪੱਤਰ ਰੱਦ ਕੀਤਾ ਜਾਵੇ। ਇਸ ਮੌਕੇ ਨਿਰਭੈ ਸਿੰਘ ਜਰ ਸਮੇਤ ਚੱਪੜ, ਘਨੌਰ, ਖੇੜੀ ਗੰਡਿਆਂ, ਦੌਲਤਪੁਰ, ਸ਼ੇਖੂਪੁਰ ਰਾਜਪੂਤਾਂ ਅਤੇ ਮਾੜੂ ਵਿਚਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਹਰਮਿੰਦਰ ਸਿੰਘ, ਮਨਮੋਹਨ ਸਿੰਘ, ਬਿੰਦੂ ਮੈਡਮ , ਜਸਵੀਰ ਸਿੰਘ, ਨੀਟੂ ਸਿੰਘ ਤੇ ਗੁਰਪ੍ਰੀਤ ਕੌਰ ਆਦਿ ਵੀ ਮੌਜੂਦ ਰਹੇ। -ਖੇਤਰੀ ਪ੍ਰਤੀਨਿਧ

ਮਾਹਿਰ ਡਾਕਟਰਾਂ ਦੀ ਨਿਯੁਕਤੀ

ਮੂਨਕ: ਸਰਕਾਰੀ ਹਸਪਤਾਲ ਮੂਨਕ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਕਦਮ ਨਾਲ ਇਲਾਕੇ ਦੇ ਲੋਕਾਂ ਨੂੰ ਹੁਣ ਮਿਆਰੀ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਤਾਇਨਾਤ ਕੀਤੇ ਗਏ ਮਾਹਿਰ ਡਾਕਟਰ ਵਿੱਚ ਡਾ. ਕਿਮੀ ਗਰਗ (ਮਾਨਸਿਕ ਰੋਗ), ​ਡਾ. ਕੁਰੂ ਸਿੰਗਲਾ (ਹੱਡੀਆਂ), ਡਾ. ਜਸਮੀਤ ਕੌਰ (ਨੱਕ, ਕੰਨ ਅਤੇ ਗਲਾ), ​ਡਾ. ਡਿੰਪਲ ਸਿੰਗਲਾ (ਬੱਚਿਆਂ ਦੇ ਮਾਹਿਰ)। ਸਤੀਸ਼ ਕੁਮਾਰ (ਜੂਨੀਅਰ ਸਹਾਇਕ) ਨੇ ਇਲਾਕਾ ਨਿਵਾਸੀਆਂ ਨੂੰ ਸਿਹਤ ਸੇਵਾਵਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਮੂਨਕ ਵਾਸੀਆਂ ਨੇ ਮੁੱਖ ਮੰਤਰੀ, ਸਿਹਤ ਮੰਤਰੀ ਤੋਂ ਇਲਾਵਾ ਵਿਧਾਇਕ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ

Advertisement
×