ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 19 ਜੂਨ
ਜਾਗਦੇ ਰਹੋ ਯੂਥ ਕਲੱਬ, ਪਾਵਰ ਹਾਊਸ ਯੂਥ ਕਲੱਬ ਸਬੰਧਿਤ ਨਹਿਰੂ ਯੂਵਾ ਕੇਂਦਰ ਪਟਿਆਲਾ ਵੱਲੋਂ ‘ਮਿਸ਼ਨ ਫਤਿਹ’ ਤਹਿਤ ਪਿੰਡ ਬਿਸਨਗੜ੍ਹ, ਕਟਕਹੇੜੀ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਵਿਚ ਜਤਵਿੰਦਰ ਗਰੇਵਾਲ, ਮਾਸਟਰ ਮੋਟੀਵੇਟਰ ਮੁੱਖ ਮਹਿਮਾਨ ਅਤੇ ਅਮਰਜੀਤ ਭਾਂਖਰ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ। ਇਸ ਮੌਕੇ ਸ੍ਰੀ ਗਰੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਵਾ ਐਪ ਨੂੰ ਡਾਊਨਲੋਡ ਕਰਨ ਅਤੇ ਇਸ ਦੇ ਫ਼ਾਇਦਿਆਂ ਬਾਰੇ ਦੱਸਿਆ ਗਿਆ। ਇਸ ਮੌਕੇ ਅਮਰਜੀਤ ਸ਼ਰਮਾ ਭਾਂਖਰ ਨੇ ਕਿਹਾ ਕਿ ਡਾਕਟਰਾਂ ਦੀ ਗਾਈਡਲਾਈਨ ਅਨੁਸਾਰ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰੋ, ਹਰ ਅੱਧੇ ਘੰਟੇ ਵਿਚ ਇੱਕ ਵਾਰ ਹੱਥ ਧੋਵੇ, ਭੀੜ-ਭਾੜ ਵਾਲੀਆਂ ਥਾਵਾਂ ’ਤੇ ਨਾ ਜਾਓ, ਜੇ ਜਾਣਾ ਹੈ ਤਾਂ ਸੋਸ਼ਲ ਡਿਸਟੈਂਸ ਦਾ ਧਿਆਨ ਰੱਖੋ, ਘਰ ਤੋਂ ਕੋਈ ਜ਼ਰੂਰੀ ਕੰਮ ’ਤੇ ਹੀ ਨਿਕਲੋ, ਮੂੰਹ ਤੇ ਮਾਸਕ ਜ਼ਰੂਰ ਪਾਉ।
ਇਸ ਮੌਕੇ ਅਮਰਜੀਤ ਸਿੰਘ, ਰੁਪਿੰਦਰ ਕੌਰ, ਹਰਦੀਪ ਸਿੰਘ ਹੈਰੀ, ਇੰਦਰਜੀਤ ਕੌਰ, ਚਰਨਜੀਤ ਕੌਰ ਕਟਕਹੇੜੀ, ਸਰਬਜੀਤ ਕੌਰ, ਅਮਨਦੀਪ ਕੌਰ, ਪੂਜਾ ਦੇਵੀ, ਗੁਰਜੀਤ ਕੌਰ, ਕਰਮਜੀਤ ਕੌਰ, ਹਰਕਿਸ਼ਨ ਸਿੰਘ ਸੁਰਜੀਤ, ਰਣਜੀਤ ਕੌਰ, ਹਰਵਿੰਦਰ ਕੌਰ ਆਦਿ ਹਾਜ਼ਰ ਸਨ।
ਪਟਿਆਲਾ (ਖੇਤਰੀ ਪ੍ਰਤੀਨਿਧ): ਕੋਵਿਡ-19 ਖ਼ਿਲਾਫ਼ ਜੰਗ ’ਚ ਜਿੱਤ ਹਾਸਲ ਕਰਨ ਲਈ ਅਰੰਭੇ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦਿਆਂ, ਪਟਿਆਲਾ ਜ਼ਿਲ੍ਹੇ ਦੀਆਂ ਗ਼ੈਰ-ਸਰਕਾਰੀ ਸਮਾਜ ਸੇਵੀ ਸੰਸਥਾਵਾਂ ਨੇ ਜਾਗਰੂਕਤਾ ਮੁਹਿੰਮ ਚਲਾਈ ਹੈ। ਐਨ.ਜੀ.ਓਜ਼ ਨੇ ਜ਼ਿਲ੍ਹੇ ਭਰ ’ਚ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਇਹਤਿਆਤ ਵਰਤਣ ਅਤੇ ਕੋਵਾ ਐਪ ਡਾਊਨਲੋਡ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।
ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾਵਾਇਰਸ ਖ਼ਿਲਾਫ਼ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਸਮਾਜ ਸੇਵੀ ਜਥੇਬੰਦੀਆਂ ਵੱਲੋਂ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਪਾਵਰ ਹਾਊਸ ਯੂਥ ਕਲੱਬ ਦੇ ਜਤਵਿੰਦਰ ਸਿੰਘ ਗਰੇਵਾਲ, ਰੁਪਿੰਦਰ ਕੌਰ ਅਤੇ ਹੋਰ ਕੋਰੋਨਾ ਯੋਧਿਆਂ ਨੇ ਜਾਗਰੂਕਤਾ ਫੈਲਾਈ।