ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ

ਬਲਾਕ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਦੂਜੇ ਦਿਨ ਐੱਸ ਡੀ ਐੱਮ ਭਵਾਨੀਗੜ੍ਹ ਮਨਜੀਤ ਕੌਰ ਵੱਲੋਂ ਚੰਨੋਂ, ਮੁਨਸ਼ੀਵਾਲਾ, ਮਸਾਣੀ, ਹਰਦਿੱਤਪੁਰਾ ਅਤੇ ਨਕਟੇ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ...
Advertisement

ਬਲਾਕ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਦੂਜੇ ਦਿਨ ਐੱਸ ਡੀ ਐੱਮ ਭਵਾਨੀਗੜ੍ਹ ਮਨਜੀਤ ਕੌਰ ਵੱਲੋਂ ਚੰਨੋਂ, ਮੁਨਸ਼ੀਵਾਲਾ, ਮਸਾਣੀ, ਹਰਦਿੱਤਪੁਰਾ ਅਤੇ ਨਕਟੇ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਰਾਬਤਾ ਕਰਕੇ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਣ ਵਧਦਾ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਹੀ ਕੀਤੀ ਜਾਵੇ ਤਾਂ ਜੋ ਪਰਾਲੀ ਵਿਚਲੇ ਤੱਤ ਮਿੱਟੀ ਵਿੱਚ ਹੀ ਮਿਲ ਜਾਣ ਅਤੇ ਮਿੱਟੀ ਦੀ ਉਪਜਊ ਸ਼ਕਤੀ ਵਧ ਸਕੇ।  ਇਸ ਮੌਕੇ ਕਿਸਾਨ ਕਰਮਜੀਤ ਸਿੰਘ ਚੰਨੋਂ ਅਤੇ ਗੁਰਿੰਦਰਜੀਤ ਸਿੰਘ ਚੰਨੋਂ ਵੱਲੋਂ ਦੱਸਿਆ ਕਿ ਉਹ ਹਰ ਸਾਲ ਝੋਨੇ ਦੀ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਹੀ ਅਗਲੀ ਫ਼ਸਲ ਦੀ ਬਿਜਾਈ ਕਰਦੇ ਹਨ, ਜਿਸ ਦੀ ਸ਼ਲਾਘਾ ਐੱਸ ਡੀ ਐੱਮ ਵੱਲੋਂ ਕੀਤੀ ਗਈ। ਡੀ ਐੱਸ ਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਇਸ ਮੁਹਿੰਮ ਵਿੱਚ ਹਿੱਸਾ ਪਾਇਆ ਜਾਵੇ।

Advertisement

Advertisement
Show comments