ਕਾਲਜ ’ਚ ਜਾਗਰੂਕਤਾ ਸੈਮੀਨਾਰ
ਕੇ ਸੀ ਟੀ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀ ਵੱਲੋਂ ਵਿਦਿਆਰਥੀਆਂ ਵਿੱਚ ਨਸ਼ਿਆਂ ਖ਼ਿਲਾਫ ਜਾਗਰੂਕਤਾ ਪੈਦਾ ਕਰਨ ਲਈ ‘ਨਸ਼ਾ ਮੁਕਤ ਪੰਜਾਬ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸਮਾਰੋਹ ਵਿੱਚ ਮੁੱਖ ਬੁਲਾਰੇ ਵਜੋਂ ‘ਮਿਸ਼ਨ ਨਸ਼ਾ ਮੁਕਤ ਪੰਜਾਬ’ ਨਾਲ ਸਬੰਧਿਤ ਜਸਵੀਰ ਸਿੰਘ ਨੇ ਹਾਜ਼ਰੀ...
Advertisement
ਕੇ ਸੀ ਟੀ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀ ਵੱਲੋਂ ਵਿਦਿਆਰਥੀਆਂ ਵਿੱਚ ਨਸ਼ਿਆਂ ਖ਼ਿਲਾਫ ਜਾਗਰੂਕਤਾ ਪੈਦਾ ਕਰਨ ਲਈ ‘ਨਸ਼ਾ ਮੁਕਤ ਪੰਜਾਬ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸਮਾਰੋਹ ਵਿੱਚ ਮੁੱਖ ਬੁਲਾਰੇ ਵਜੋਂ ‘ਮਿਸ਼ਨ ਨਸ਼ਾ ਮੁਕਤ ਪੰਜਾਬ’ ਨਾਲ ਸਬੰਧਿਤ ਜਸਵੀਰ ਸਿੰਘ ਨੇ ਹਾਜ਼ਰੀ ਲਵਾਈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਜੀਉਣ ਅਤੇ ਆਪਣੀ ਊਰਜਾ ਨੂੰ ਸਿਖਿਆ ਤੇ ਨਵੀਨਤਾ ਵੱਲ ਲਗਾਉਣ ਲਈ ਪ੍ਰੇਰਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਨਸ਼ਾ ਨਾ ਕਰਨ ਦੀ ਸਹੁੰ ਵੀ ਲਈ ਗਈ। ਇਸ ਮੌਕੇ ਜਨਰਲ ਸਕੱਤਰ ਰਾਮ ਗੋਪਾਲ ਗਰਗ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਮੋਂਟੀ ਗਰਗ, ਪ੍ਰਧਾਨ ਸਤਵੰਤ ਸਿੰਘ, ਜਸਵੰਤ ਸਿੰਘ, ਡੀਨ ਮਨੋਜ ਗੋਇਲ, ਨਵਜੋਤ ਕੌਰ, ਮੋਨਿਕਾ ਰਾਣੀ, ਪ੍ਰੀਤੀ ਕੁਮਾਰੀ, ਰੱਜੀ ਕੌਰ, ਰਾਜਵੀਰ ਕੌਰ, ਗੁਰਜੀਤ ਸਿੰਘ, ਮਨਦੀਪ ਸਿੰਘ ਹਾਜ਼ਰ ਸਨ।
Advertisement
Advertisement
