ਹਰਦੀਪ ਸਿੰਘ ਸੋਢੀ
ਧੂਰੀ, 30 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਤੰਗ ਮਜ਼ਦੂਰਾਂ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ। ਵੱਖ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਹਰਭਗਵਾਨ ਸਿੰਘ ਮੂਣਕ, ਪ੍ਰਗਟ ਸਿੰਘ ਕਾਲਾਝਾੜ, ਸੁਰਿੰਦਰ ਸਿੰਘ ਭੈਣੀ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ‘ਚੋਂ ਇੱਕ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਇਸ ਮੌਕੇ ਮੇਜਰ ਸਿੰਘ ਹਥਨ,ਪਾਰਸਦੀਪ ਨਮੋਲ, ਗੁਰਵਿੰਦਰ ਸਿੰਘ ਨੇ ਵੀ ਸਰਕਾਰ ਤੋਂ ਰਹਿੰਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ।