ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਹੁੰਦਿਆਂ ਧੂਰੀ ਸ਼ਹਿਰ ਵਿੱਚ ਐੱਮਪੀ ਕੋਟੇ ਵਿੱਚੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਸਨ। ਇਨ੍ਹਾਂ ਵਿੱਚੋਂ ਬਹੁਤੇ ਕੈਮਰੇ ਇੰਨੀਂ ਦਿਨੀਂ ਬੰਦ ਪਏ ਸਨ। ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਥਾਣਾ ਸਿਟੀ ਧੂਰੀ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਸ਼ਹਿਰ ਧੂਰੀ ਦੇ ਵੱਖ-ਵੱਖ ਬਜ਼ਾਰਾਂ ਵਿੱਚ ਲੱਗੇ ਹੋਏ ਇਹ ਸੀ.ਸੀ.ਟੀ.ਵੀ. ਕੈਮਰੇ ਹੁਣ ਮੁੜ ਪੂਰਨ ਰੂਪ ਵਿੱਚ ਚਾਲੂ ਹੋ ਗਏ ਹਨ। ਥਾਣਾ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਮਰਿਆਂ ਦੀ ਮਦਦ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਉੱਤੇ ਪੁਲੀਸ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ