ਹਰਦੀਪ ਸਿੰਘ ਸੋਢੀ
ਧੂਰੀ, 5 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 156ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਆਗੂਆਂ ਨੇ ਕਿਹਾ 8 ਮਾਰਚ ਨੂੰ ਔਰਤ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਧੂਰੀ ਪਿੰਡ ਵਿੱਚ ਟਰੈਕਟਰ ਮਾਰਚ ਕੱਢਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕਿਆ ਹਨ। ਇਸ ਮੌਕੇ ਗੁਰੀ ਮਾਨ ਧੂਰੀ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਪ੍ਰੀਤ ਕੌਰ, ਬਲਜੀਤ ਕੌਰ ਹਾਜ਼ਰ ਸਨ।