ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਮਈ
ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਸੇਵਕ ਅਤੇ ਸੰਤ ਸੇਵਕ ਜਥਾ ਬਹਿਰਾਮ ਸੰਪਰਦਾਇ ਦੇ ਪ੍ਰਧਾਨ ਬਾਬਾ ਜੰਗ ਸਿੰਘ ਜੀ ਕੁੱਪ ਕਲਾਂ ਵਾਲੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦੇ ਭੋਗ ਮਗਰੋਂ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 7 ਮਈ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ ਇਕ ਵਜੇ ਤੱਕ ਗੁਰਦੁਆਰਾ ਸ਼ਹੀਦ ਸਿੰਘ ਜੋਗੀਮਾਜਰਾ ਰੋਡ ਕੁੱਪ ਕਲਾਂ ਵਿੱਚ ਹੋਵੇਗਾ।
ਬਹਿਰਾਮ ਸੰਪਰਦਾਇ ਦੇ ਕਾਰਜਕਾਰੀ ਮੁਖੀ ਸੰਤ ਬਾਬਾ ਸੁਰਜੀਤ ਸਿੰਘ ਅਤੇ ਗੁਰਦੁਆਰਾ ਸੱਚਖੰਡ ਅੰਗੀਠਾ ਮਸਤੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਦੱਸਿਆ ਕਿ ਬਾਬਾ ਜੰਗ ਸਿੰਘ ਦੀਆਂ ਅਸਥੀਆਂ 9 ਮਈ ਨੂੰ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਅਤੇ 10 ਮਈ ਨੂੰ ਸਵੇਰੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਇਸ ਮੌਕੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੋਨੀ, ਬਾਬਾ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ, ਬਾਬਾ ਜਸਵੰਤ ਸਿੰਘ ਗੁਰਦੁਆਰਾ ਸਾਹਿਬ ਜੋਤੀ ਸਰੂਪ ਸੰਗਰੂਰ, ਬਾਬਾ ਮਨਪ੍ਰੀਤ ਸਿੰਘ ਕੁੱਪ ਕਲਾਂ, ਨਰਿੰਦਰ ਸਿੰਘ, ਜਗਰੂਪ ਸਿੰਘ ਕੱਟੂ ਵਾਲੇ, ਬਾਬਾ ਤਿਰਲੋਕ ਸਿੰਘ ਲੱਡੇ ਵਾਲੇ, ਬਾਬਾ ਦਵਿੰਦਰ ਸਿੰਘ ਚੀਮਾਂ ਸਾਹਿਬ, ਬਾਬਾ ਇੰਦਰਜੀਤ ਸਿੰਘ ਰਤੀਆ, ਸੁਰਿੰਦਰਪਾਲ ਸਿੰਘ ਆਦਿ ਮੌਜੂਦ ਸਨ।