ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ
ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਬਾਬਾ ਜੀਵਨ ਸਿੰਘ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 364ਵਾਂ ਪ੍ਰਕਾਸ਼ ਦਿਹਾੜਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪ੍ਰਚਾਰਕ ਭਾਈ ਬੂਟਾ ਸਿੰਘ ਗੁੜਥਲੀ ਵਾਲਿਆਂ ਅਤੇ ਬੀਬੀਆਂ ਦੇ ਢਾਡੀ ਜੱਥੇ ਵੱਲੋਂ ਬਾਬਾ ਜੀਵਨ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਬੜੇ ਹੀ ਵਿਸਥਾਰ ਨਾਲ ਚਾਨਣਾ ਪਾਇਆ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਸਟਰ ਚਰਨ ਸਿੰਘ ਚੋਪੜਾ, ਬਾਬਾ ਜੀਵਨ ਸਿੰਘ ਪ੍ਰਚਾਰਕ ਕਮੇਟੀ ਦੇ ਮੁੱਖ ਸਰਪ੍ਰਸਤ ਬਲਕਾਰ ਸਿੰਘ, ਸਰਪ੍ਰਸਤ ਹਰੀ ਸਿੰਘ, ਪ੍ਰਧਾਨ ਗੁਰਨਾਮ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਬੀਰਬਲ ਸਿੰਘ, ਖਜ਼ਾਨਚੀ ਕੁਲਦੀਪ ਸਿੰਘ, ਸਲਾਹਕਾਰ ਕਰਨੈਲ ਸਿੰਘ, ਹਰਪਾਲ ਸਿੰਘ, ਇੰਦਰਜੀਤ ਸਿੰਘ, ਤਰਸੇਮ ਸਿੰਘ, ਗੁਰਤੇਜ ਸਿੰਘ ਕਾਦਰਾਬਾਦ, ਬਹਾਦਰ ਸਿੰਘ, ਡਾ ਰਾਮਪਾਲ ਸਿੰਘ, ਰਣਜੀਤ ਸਿੰਘ ਆਦਿ ਪ੍ਰਬੰਧਕਾਂ ਨੇ ਸਭਨਾਂ ਦਾ ਧੰਨਵਾਦ ਕੀਤਾ।