ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੈਂਡਬਾਲ ਮੁਕਾਬਲਾ ਬਾਬਾ ਸਿੱਧ ਸਕੂਲ ਦੀ ਟੀਮ ਨੇ ਜਿੱਤਿਆ

ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸਕੂਲ ਉੱਭਾਵਾਲ ਦੀਆਂ ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ੋਨਲ ਪੱਧਰ ’ਤੇ ਕਰਵਾਏ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸੁਖਜਿੰਦਰ...
ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੱਤੀ
Advertisement
ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸਕੂਲ ਉੱਭਾਵਾਲ ਦੀਆਂ ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ੋਨਲ ਪੱਧਰ ’ਤੇ ਕਰਵਾਏ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸੁਖਜਿੰਦਰ ਸਿੰਘ, ਚੇਅਰਮੈਨ ਪਰਮਵੀਰ ਸਿੰਘ ਅਤੇ ਡਾਇਰੈਕਟਰ ਮੈਡਮ ਡਾ. ਪਰਵਿੰਦਰ ਕੌਰ ਵੱਲੋਂ ਫ਼ਖ਼ਰ ਮਹਿਸੂਸ ਕਰਦੇ ਆ ਦੱਸਿਆ ਕਿ ਬੀਤੇ ਦਿਨੀਂ ਸੰਗਰੂਰ ਵਿੱਚ ਕਰਵਾਏ ਗਏ ਅੰਡਰ-17 ਹੈਂਡਬਾਲ ਟੂਰਨਾਮੈਂਟ ਦੌਰਾਨ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਸਕੂਲਾਂ ਨੇ ਹਿੱਸਾ ਲਿਆ। ਇਸ ਮੌਕੇ ਹੋਏ ਹੈਂਡਵਾਲ ਦੇ ਮੁਕਾਬਲਿਆਂ ਦੌਰਾਨ ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦੀਆਂ ਲੜਕੀਆਂ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਹਾਸਲ ਕੀਤਾ। ਇਸ ਮੌਕੇ ਸਕੂਲ ਵਿੱਚ ਸੰਖੇਪ ਸਮਾਗਮ ਕਰਕੇ ਇਨ੍ਹਾਂ ਜੇਤੂ ਲੜਕੀਆਂ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਨੰਤ ਕੌਰ ਅਤੇ ਪ੍ਰਬੰਧਕਾਂ ਵੱਲੋਂ ਸਾਰੀ ਟੀਮ ਅਤੇ ਕੋਚ ਲਖਵਿੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸਤਵੀਰ ਸਿੰਘ, ਰਜਿੰਦਰ ਕੁਮਾਰ, ਸੁਖਵੀਰ ਕੌਰ, ਮਨਦੀਪ ਕੌਰ ਅਤੇ ਗੌਰੀ ਸ਼ਰਮਾ ਵੀ ਹਾਜ਼ਰ ਸਨ।

Advertisement
Advertisement