ਬਾਬਾ ਸਿੱਧ ਸਕੂਲ ਦਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ
ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਸਮਾਗਮ ਵਿੱਚ ਸਰਦਾਰ ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਗੁਜਰਾਤੀ, ਰਾਜਸਥਾਨੀ, ਹਰਿਆਣਵੀ, ਮਲਵਈ...
Advertisement
ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਸਮਾਗਮ ਵਿੱਚ ਸਰਦਾਰ ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਗੁਜਰਾਤੀ, ਰਾਜਸਥਾਨੀ, ਹਰਿਆਣਵੀ, ਮਲਵਈ ਗਿੱਧਾ, ਜਿੰਦੂਆ, ਭੰਗੜਾ, ਲਿਲੀਪੁੱਟ ਡਾਂਸ ਅਤੇ ਬੋਲੀਵੁੱਡ ਆਈਟਮਾਂ ਦੀ ਪੇਸ਼ਕਾਰੀ ਕੀਤੀ। ਸੰਸਥਾ ਦੇ ਚੇਅਰਮੈਨ ਪਰਮਵੀਰ ਸਿੰਘ, ਐੱਮ ਡੀ ਸੁਖਜਿੰਦਰ ਸਿੰਘ ਅਤੇ ਡਾਇਰੈਕਟਰ ਡਾ. ਪਰਵਿੰਦਰ ਕੌਰ ਨੇ ਕਿਹਾ ਕਿ ਇਹ ਸਕੂਲ ਘੱਟ ਫੀਸਾਂ ’ਤੇ ਗੁਣਵੱਤਾ ਪੂਰਨ ਸਿੱਖਿਆ ਦੇ ਰਿਹਾ ਹੈ। ਬੱਚਿਆਂ ਨੂੰ ਸਮੇਂ-ਸਮੇਂ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਦਿਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਅਨੰਤ ਕੌਰ ਅਤੇ ਸਟਾਫ ਦੀ ਮਿਹਨਤ ਤੇ ਲਗਨ ਨਾਲ ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸਕੂਲ ਉੱਭਾਵਾਲ ਇਲਾਕੇ ਵਿੱਚ ਸਿੱਖਿਆ ਦਾ ਪ੍ਰਤੀਕ ਬਣ ਰਿਹਾ ਹੈ।
Advertisement
Advertisement
