ਪੱਤਰ ਪ੍ਰੇਰਕ
ਲੌਂਗੋਵਾਲ, 12 ਜੂਨ
ਲੌਂਗੋਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਬੱਬਲੂ ਸਿੰਗਲਾ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਜ਼ਿਲ੍ਹਾ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਨੂੰ ਆਪਣੇ ਦੋ ਲਾਈਨਾਂ ਦੇ ਲਿਖੇ ਪੱਤਰ ਵਿੱਚ ਉਨ੍ਹਾਂ ਪਾਰਟੀ ਛੱਡਣ ਦਾ ਕੋਈ ਕਾਰਨ ਨਹੀਂ ਲਿਖਿਆ। ਬੱਬਲੂ ਨੇ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਸਥਾਨਕ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਕਾਮਯਾਬੀ ਦਿਵਾਉਣ ਲਈ ਸਾਰਥਕ ਭੂਮਿਕਾ ਨਿਭਾਈ ਸੀ।