ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 14 ਜੁਲਾਈ
ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਵਿਨੋਦ ਕੁਮਾਰ ਹਾਂਡਾ ਅਤੇ ਸਮੂਹ ਸਟਾਫ ਦੀ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀਆਂ ਦੇ ਦਾਖ਼ਲੇ ਵਿਚ 31 ਫ਼ੀਸਦੀ ਵਾਧਾ ਹੋਣ ’ਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਵਿਸ਼ੇਸ਼ ਸਨਮਾਨ ਭੇਜਿਆ ਗਿਆ। ਹਰਪ੍ਰੀਤ ਸਿੰਘ ਬਲਾਕ ਨੋਡਲ ਅਫਸਰ ਨੇ ਪ੍ਰਿੰਸੀਪਲ ਤੇ ਸਮੂਹ ਸਟਾਫ ਨੂੰ ਵਿਸ਼ੇਸ਼ ਸਨਮਾਨ ਯਾਦਗਾਰੀ ਚਿੰਨ੍ਹ ਦੇ ਕੇ ਵਧਾਈ ਦਿੱਤੀ।