ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਲੌਰ ਸਿੰਘ ਕੱਕੜਵਾਲ ਇਕਾਈ ਦੇ ਪ੍ਰਧਾਨ ਬਣੇ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਇੱਕ ਮੀਟਿੰਗ ਬਲਾਕ ਪ੍ਰਧਾਨ ਹਰਬੱਸ ਸਿੰਘ ਲੱਡਾ, ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਅਤੇ ਬਲਾਕ ਆਗੂ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ ਨੇੜਲੇ ਪਿੰਡ ਕੱਕੜਵਾਲ ਵਿੱਚ ਹੋਈ ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੱਕੜਵਾਲ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਇੱਕ ਮੀਟਿੰਗ ਬਲਾਕ ਪ੍ਰਧਾਨ ਹਰਬੱਸ ਸਿੰਘ ਲੱਡਾ, ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਅਤੇ ਬਲਾਕ ਆਗੂ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ ਨੇੜਲੇ ਪਿੰਡ ਕੱਕੜਵਾਲ ਵਿੱਚ ਹੋਈ ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੱਕੜਵਾਲ ਇਕਾਈ ਦੀ ਚੋਣ ਕੀਤੀ ਗਈ ਉੱਥੇ ਹੀ ਪਿੰਡ ਕੱਕੜਵਾਲ ਦੀ ਇਸਤਰੀ ਵਿੰਗ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਬਲੌਰ ਸਿੰਘ ਨੂੰ ਕੱਕੜਵਾਲ ਇਕਾਈ ਦਾ ਪ੍ਰਧਾਨ ਅਤੇ ਬੀਬੀ ਸਰਬਜੀਤ ਕੌਰ ਨੂੰ ਇਸਤਰੀ ਵਿੰਗ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਬਲਵੰਤ ਸਿੰਘ, ਸਿੰਦਰ ਸਿੰਘ ਨੂੰ ਜਰਨਲ ਸਕੱਤਰ, ਨਿਰਭੈ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਦੀਪ ਸਿੰਘ ਮੀਤ ਪ੍ਰਧਾਨ ,ਅੰਮ੍ਰਿਤ ਪਾਲ ਸਿੰਘ ਖ਼ਜ਼ਾਨਚੀ, ਆਤਮਾ ਸਿੰਘ, ਮੇਜਰ ਸਿੰਘ ਸਹਾਇਕ, ਲਾਲ ਸਿੰਘ, ਕਰਨੈਲ ਸਿੰਘ ਪ੍ਰਚਾਰ ਸਕੱਤਰ ਅਤੇ ਕੁਲਵੀਰ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ। ਇਸਤਰੀ ਵਿੰਗ ਦੇ ਅਹੁਦੇਦਾਰਾਂ ਵਿੱਚ ਜਸਵਿੰਦਰ ਕੌਰ ਨੂੰ ਜਨਰਲ ਸਕੱਤਰ ਅਤੇ ਅਮਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। 

Advertisement
Advertisement