ਖੇਤਰੀ ਪ੍ਰਤੀਨਿਧ
ਧੂਰੀ, 1 ਅਕਤੂਬਰ
ਸ਼ਹੀਦ ਸਰਦਾਰ ਭਗਤ ਸਿੰਘ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਬਮਾਲ ਵੱਲੋਂ ਸਰਕਾਰੀ ਹਾਈ ਸਕੂਲ ਬਮਾਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪਹਿਲੀ ਤੋਂ ਦਸਵੀਂ ਕਲਾਸ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਪ੍ਰੋਗਰਾਮ ਦੌਰਾਨ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ, ਐੱਨਐੱਮਐੱਮਐੱਸ ਪ੍ਰੀਖਿਆ ਤੇ ਪੀਐੱਸਟੀਐੱਸਈ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਵੰਡੇ ਗਏ। ਸੁਸਾਇਟੀ ਵੱਲੋਂ ਹਰ ਸਾਲ ਆਦਰਸ਼ ਅਧਿਆਪਕ ਦੀ ਚੋਣ ਵਜੋਂ ਸਕੂਲ ਇੰਚਾਰਜ ਜਸਵਿੰਦਰ ਕੌਰ ਨੂੰ ਦਾ ਸਨਮਾਨ ਕੀਤਾ ਗਿਆ। ਸਟੇਜ ਸੰਚਾਲਨ ਸੁਖਪਾਲ ਸਿੰਘ ਸਾਇੰਸ ਅਧਿਆਪਕ ਨੇ ਕੀਤਾ। ਪ੍ਰੋਗਰਾਮ ਦੇ ਮੁੱਖ ਬੁਲਾਰੇ ਵਜੋਂ ਸੁਖਪਾਲ ਸਿੰਘ, ਨਿਸ਼ਾ ਰਾਣੀ, ਕਵਿਤਾ ਗੁਪਤਾ ਤੇ ਮਿਸ਼ਰਾ ਸਿੰਘ ਨੇ ਪੜ੍ਹਾਈ ਦੀ ਮਹੱਤਤਾ ਬਾਰੇ ਚਰਚਾ ਕੀਤੀ। ਅਧਿਆਪਕ ਨਰਿੰਦਰਪਾਲ ਕੌਰ ਅਤੇ ਸੁਖਜਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ ਪੇਸ਼ ਕੀਤੀ।