ਝੋਨੇ ਦੀ ਪਰਾਲੀ ਸਾੜਨ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਨਵੰਬਰ 2025 ਤੱਕ...
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਨਵੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਈ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ।
Advertisement
Advertisement