ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਹਿਰਾਂ, ਸੂਇਆਂ ਤੇ ਸੜਕਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਨੂੰ ਮਿਲਾਉਣ ’ਤੇ ਪਾਬੰਦੀ

ਨਹਿਰਾਂ ਤੇ ਸੂਇਆਂ ਵਿੱਚੋਂ ਮਿੱਟੀ ਦੀ ਨਾਜਾਇਜ਼ ਖੁਦਾਈ ਕਰਨ ’ਤੇ ਵੀ ਮੁਕੰਮਲ ਪਾਬੰਦੀ ਦੇ ਹੁਕਮ
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 29 ਜੂਨ

Advertisement

ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ, ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀਐੱਨਐੱਸਐੱਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਖੇਤਰ ਵਿੱਚ ਪੈਂਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ, ਸੂਇਆਂ ਅਤੇ ਘੱਗਰ ਦਰਿਆ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕਾਂ ਵੱਲੋਂ ਨਹਿਰਾਂ, ਸੂਇਆਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਆਪਣੀ ਜ਼ਮੀਨ ਵਿੱਚ ਮਿਲਾਉਣ ਅਤੇ ਨਹਿਰਾਂ ਤੇ ਸੂਇਆਂ ਵਿੱਚੋਂ ਵੀ ਮਿੱਟੀ ਦੀ ਨਾਜਾਇਜ਼ ਖੁਦਾਈ ਕਰਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ, ਸੂਇਆਂ, ਘੱਗਰ ਦਰਿਆ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਜ਼ਮੀਨਾਂ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਂਦੇ ਹਨ। ਇਸ ਤੋਂ ਇਲਾਵਾ ਕਈ ਵਾਰ ਨਹਿਰਾਂ, ਸੂਇਆਂ ਵਿੱਚੋਂ ਨਾਜਾਇਜ਼ ਮਿੱਟੀ ਦੀ ਖੁਦਾਈ ਵੀ ਕਰਦੇ ਹਨ, ਜਿਸ ਦੇ ਸਿੱਟੇ ਵਜੋਂ ਨਹਿਰਾਂ, ਸੂਇਆਂ ਦੇ ਬਰਮ ਕੱਟੇ ਹੋਣ ਕਰਕੇ ਇੱਕੋ ਸਮੇਂ ਦੋ ਗੱਡੀਆਂ ਦਾ ਲੰਘਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਕਈ ਵਾਰ ਆਉਂਦੇ-ਜਾਂਦੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਦੁਰਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮਨੁੱਖੀ ਜਾਨਾਂ ਨੂੰ ਖਤਰੇ ਤੋਂ ਬਚਾਉਣ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਤੇ ਸੂਇਆਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਨਹਿਰਾਂ, ਸੂਇਆਂ ਅਤੇ ਸੜਕਾਂ ਦੇ ਨਾਲ ਲੱਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਣ ਅਤੇ ਨਹਿਰਾਂ ਵਿੱਚੋਂ ਨਜਾਇਜ਼ ਮਿੱਟੀ ਦੀ ਖੁਦਾਈ ਕਰਨ ਤੋਂ ਰੋਕਿਆ ਜਾਵੇ। ਇਹ ਹੁਕਮ 28 ਅਗਸਤ ਤੱਕ ਲਾਗੂ ਰਹਿਣਗੇ।

 

Advertisement
Show comments