ਬਗ਼ੈਰ ਮਨਜ਼ੂਰੀ ਪਟਾਕੇ ਵੇਚਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ. ਤਿੜਕੇ ਨੇ ਸਿਰਫ਼ ਗਰੀਨ ਪਟਾਕਿਆਂ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦੀ ਪੂਰਵ-ਪ੍ਰਵਾਨਗੀ ਜਾਂ ਲਾਇਸੰਸ ਬਗ਼ੈਰ ਪਟਾਕੇ ਵੇਚਣ ਅਤੇ ਸਟੋਰ ਕਰਨ ’ਤੇ ਪੂਰਨ...
Advertisement
ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ. ਤਿੜਕੇ ਨੇ ਸਿਰਫ਼ ਗਰੀਨ ਪਟਾਕਿਆਂ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦੀ ਪੂਰਵ-ਪ੍ਰਵਾਨਗੀ ਜਾਂ ਲਾਇਸੰਸ ਬਗ਼ੈਰ ਪਟਾਕੇ ਵੇਚਣ ਅਤੇ ਸਟੋਰ ਕਰਨ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿਕਰੀ ਲਈ ਸਥਾਨ ਨਿਰਧਾਰਤ ਕੀਤੇ ਹਨ। ਹੁਕਮਾਂ ਮੁਤਾਬਕ ਮਾਲੇਰਕੋਟਲਾ ਵਿੱਚ ਪੀ.ਡਬਲਯੂ.ਡੀ. ਰੈਸਟ ਹਾਊਸ ਦੇ ਸਾਹਮਣੇ ਡਿਫੈਂਸ ਵਿਭਾਗ ਦੀ ਖ਼ਾਲੀ ਜਗ੍ਹਾ, ਸਬ ਡਿਵੀਜ਼ਨ ਅਹਿਮਦਗੜ੍ਹ ਵਿੱਚ ਗਾਂਧੀ ਸਕੂਲ ਅਹਿਮਦਗੜ੍ਹ ਦੇ ਪਿਛਲੇ ਪਾਸੇ ਅਤੇ ਸਬ ਡਵੀਜ਼ਨ ਅਮਰਗੜ੍ਹ ਵਿੱਚ ਦਸਹਿਰਾ ਗਰਾਊਂਡ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
Advertisement
Advertisement