ਪ੍ਰੇਗਾਬਾਲੀਨ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 10 ਜੁਲਾਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐੱਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ...
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੁਲਾਈ
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐੱਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪਰਚੀ ’ਤੇ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਹੁਕਮਾਂ ਵਿੱਚ ਦਰਜ ਹੈ ਕਿ ਸਿਵਲ ਸਰਜਨ ਵੱਲੋਂ ਆਪਣੇ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪ੍ਰੇਗਾਬਾਲੀਨ ਕੰਟੇਨਿੰਗ 300 ਐਮਜੀ ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ।
Advertisement
×